14.6 C
Toronto
Monday, April 13, 2026
spot_img
Homeਭਾਰਤਭਾਰਤ-ਪਾਕਿ ਸੀਮਾ 2018 ਤੱਕ ਸੀਲ ਕਰਨ ਦਾ ਐਲਾਨ

ਭਾਰਤ-ਪਾਕਿ ਸੀਮਾ 2018 ਤੱਕ ਸੀਲ ਕਰਨ ਦਾ ਐਲਾਨ

rajnath-singh-news-copy-copyਰਾਜਨਾਥ ਵੱਲੋਂ ਪੰਜਾਬ ਤੇ ਹੋਰ ਸਰਹੱਦੀ ਸੂਬਿਆਂ ਵਿੱਚ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ
ਜੈਸਲਮੇਰ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸਾਲ-2018 ਤੱਕ ਭਾਰਤ-ਪਾਕਿਸਤਾਨ ਸਰਹੱਦ ਸੀਲ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਉਨ੍ਹਾਂ ਨੇ ਨੇਤਾਵਾਂ ਨੂੰ ਕਿਹਾ ਹੈ ਕਿ ਉਹ ਦੋਵਾਂ ਦੇਸ਼ਾਂ ਦੇ ਤਣਾਅ ਦੌਰਾਨ ਕੁੱਝ ਵੀ ਬੋਲਣ ਵੇਲੇ ਜ਼ਾਬਤੇ ਵਿੱਚ ਰਹਿਣ। ਇਥੇ ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸੇ ਤਰ੍ਹਾਂ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉੜੀ ਹਮਲੇ ਅਤੇ ਉਸ ਤੋਂ ਬਾਅਦ ਭਾਰਤੀ ਫੌਜ ਵੱਲੋਂ ਕੀਤੇ ਗਏ ਸਰਜੀਕਲ ਹਮਲੇ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਜਾਰੀ ਤਣਾਅ ਦੌਰਾਨ ਇਥੇ ਪੁੱਜਣ ‘ਤੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਰਾਜਸਥਾਨ, ਪੰਜਾਬ, ਜੰਮੂ ਕਸ਼ਮੀਰ ਅਤੇ ਗੁਜਰਾਤ ਵਿੱਚ ਤਾਜ਼ਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਬਾਅਦ ਗ੍ਰਹਿ ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸਾਲ-2018 ਤੱਕ ਭਾਰਤ ਪਾਕਿਸਤਾਨ ਦੀ ਸਰਹੱਦ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਬਾਰਡਰ ਸਕਿਓਰਿਟੀ ਗਰਿੱਡ ਬਣਾਈ ਜਾਵੇਗੀ ਅਤੇ ਲਗਾਤਰ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਨਾਥ ਸਿੰਘ ਨੇ ਮੰਨਿਆ ਕਿ ਪਾਕਿਸਤਾਨ ਨਾਲ ਤਣਾਅ ਵਧਿਆ ਹੈ ਪਰ ਨਾਲ ਹੀ ਸਪਸ਼ਟ ਕੀਤਾ ਕਿ ਦੇਸ਼ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਦੇਸ਼ਵਾਸੀਆਂ ਨੂੰ ਫੌਜ ਤੇ ਜਵਾਨਾਂ ਉਪਰ ਪੂਰਾ ਭਰੋਸਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫੌਜ ਤੇ ਜਵਾਨਾਂ ਉਪਰ ਪੂਰੀ ਤਰ੍ਹਾਂ ਵਿਸ਼ਵਾਸ ਤੇ ਭਰੋਸਾ ਹੈ, ਜਿਸ ਤਰ੍ਹਾਂ ਨਾਲ ਕਿਸਾਨ ਆਪਣੀ ਫਸਲ ਦੀ ઠਰਖਵਾਲੀ ਕਰਦਾ ਹੈ ਉਸੇ ਤਰ੍ਹਾਂ ਜਵਾਨ ਸਰਹੱਦ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਇਮ ਕੀਤੀ ਜਾਣ ਵਾਲੀ ਬਾਰਡਰ ਸਕਿਓਰਿਟੀ ਗਰਿੱਡ ਦੀ ਹਰ ਪੱਧਰ ‘ਤੇ ਨਿਗਰਾਨੀ ਹੋਵੇਗੀ ਅਤੇ ਰਾਜ ਸਰਕਾਰ ਨੂੰ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਉਪਰ ਕੰਮ ਕਰਨਾ ਹੋਵੇਗਾ। ਇਸ ਸਬੰਧੀ ਕੇਂਦਰੀ ਗ੍ਰਹਿ ਸਕੱਤਰ ਤੇ ਰਾਜਾਂ ਦੇ ਮੁੱਖ ਸਕੱਤਰਾਂ ਦੀ ਪੰਦਰਾਂ ਦਿਨਾਂ ਵਿੱਚ ਮੀਟਿੰਗ ਹੋਵੇਗੀ। ਮੰਤਰੀ ਨੇ ਦੱਸਿਆ ਕਿ ਸਰਹੱਦ ਸੀਲ ਕਰਨ ਵਿੱਚ ਉੱਚ ਪੱਧਰ ਦੀ ਤਕਨੀਕ ਦੀ ਵਰਤੋਂ ਵੀ ਕੀਤੀ ਜਾਵੇਗੀ। ਰਾਜਾਂ ਦੀ ਮੀਟਿੰਗ ਦੌਰਾਨ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਗੁਜਰਾਤ ਦੇ ਰਾਜਸਥਾਨ ਦੇ ਗ੍ਰਹਿ ਮੰਤਰੀ ਅਤੇ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਬ੍ਰਿਜ ਰਾਜ ਸ਼ਰਮਾ ਹਾਜ਼ਰ ਸਨ। ਸਰਹੱਦ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਾਰੇ ਇਸ ਮੀਟਿੰਗ ਵਿੱਚ ਬੀਐਸਐਫ ਦੇ ਅਧਿਕਾਰੀ ਵੀ ਸਨ। ਇਸ ਦੌਰਾਨ ਗ੍ਰਹਿ ਮੰਤਰੀ ਨੇ ਨੇਤਾਵਾਂ ਨੂੰ ਕਿਹਾ ਕਿ ਉਹ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਆਪਣੀ ਬਿਆਨਬਾਜ਼ੀ ਵੇਲੇ ਜ਼ਾਬਤੇ ਤੋਂ ਕੰਮ ਲੈਣ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਲੰਘੇ ਦਿਨ ਜਵਾਨਾਂ ਦੀ ਸ਼ਹਾਦਤ ਬਾਰੇ ਕੀਤੀ ਵਿਵਾਦਪੂਰਨ ਟਿੱਪਣੀ ਸਬੰਧੀ ਕੋਈ ਸਿੱਧਾ ਜੁਆਬ ਦੇਣ ਦੀ ਥਾਂ ਇਹ ਕਿਹਾ ਕਿ ਹਰ ਵਰਗ ਦੇ ਨੇਤਾ ਬੋਲਣ ਵੇਲੇ ਜ਼ਾਬਤੇ ਵਿੱਚ ਰਹਿਣ ਤੇ ਦੇਸ਼ ਨੂੰ ਜਵਾਨਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ ਤੇ ਉਨ੍ਹਾਂ ‘ਤੇ ਭਰੋਸਾ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ।

RELATED ARTICLES
POPULAR POSTS