Breaking News
Home / ਪੰਜਾਬ / ਰਾਜ ਸਭਾ ਮੈਂਬਰਾਂ ਕੋਲੋਂ ਨਾਜਾਇਜ਼ ਕਬਜ਼ੇ ਛੁਡਵਾਉਣ ਭਗਵੰਤ ਮਾਨ : ਸੁਖਪਾਲ ਖਹਿਰਾ

ਰਾਜ ਸਭਾ ਮੈਂਬਰਾਂ ਕੋਲੋਂ ਨਾਜਾਇਜ਼ ਕਬਜ਼ੇ ਛੁਡਵਾਉਣ ਭਗਵੰਤ ਮਾਨ : ਸੁਖਪਾਲ ਖਹਿਰਾ

ਭੁਲੱਥ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਲਵਲੀ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਕੋਲੋਂ ਨਾਜਾਇਜ਼ ਕਬਜ਼ੇ ਵਾਲੀ ਸਰਕਾਰੀ ਜ਼ਮੀਨ ਛੁਡਵਾਉਣ ਦੀ ਮੰਗ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਦੇ ਬਹੁ-ਗਿਣਤੀ ਇਲਾਕਿਆਂ ਵਿੱਚ ਸਿਆਸਤਦਾਨਾਂ ਨੇ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦ ਕਿ ਉਸ ਦੇ ਆਪਣੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਜਾਮੇਵਾਲ ਤੇ ਫੱਤੇਵਾਲ ਦੀ ਇੱਕੀ ਏਕੜ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਕੇ ਖੇਤੀ ਕੀਤੀ ਜਾ ਰਹੀ ਹੈ, ਜਿਸ ਦੀ ਆਮਦਨ ਸੀਚੇਵਾਲ ਟਰੱਸਟ ਨੂੰ ਜਾ ਰਹੀ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੱਲੋਂ ਲਵਲੀ ਯੂਨੀਵਰਸਿਟੀ ਦੇ ਕੈਂਪਸ ਵਿਚਕਾਰ ਪੈਂਦੀ ਪਿੰਡ ਚਹੇੜੂ ਦੀ ਕਰੀਬ ਸੌ ਕਰੋੜ ਦੀ ਪੰਚਾਇਤੀ ਜ਼ਮੀਨ ਦਾ ਤਬਾਦਲਾ ਵੇਈਂ ਕੰਢੇ ਬੰਜਰ ਜ਼ਮੀਨ, ਜਿਸ ਦੀ ਕੀਮਤ ਤਕਰੀਬਨ ਦੋ ਕਰੋੜ ਨਾਲ ਕਰ ਦਿੱਤਾ ਗਿਆ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਨਾਗਲਾ ਪਿੰਡ ਦੀ 2828 ਏਕੜ ਜ਼ਮੀਨ ਦੇ ਇੰਤਕਾਲਾਂ ਨੂੰ ਰੱਦ ਕਰਨ ਵਾਂਗ ਆਪਣੇ ਰਾਜ ਸਭਾ ਮੈਂਬਰਾਂ ਦੀ ਸਰਕਾਰੀ ਜ਼ਮੀਨ ਦੇ ਇੰਤਕਾਲ ਰੱਦ ਕਰਕੇ ਸਰਕਾਰੀ ਤੇ ਪੰਚਾਇਤੀ ਜ਼ਮੀਨ ਛੁਡਵਾਉਣ ਦੀ ਮੰਗ ਕੀਤੀ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …