2.1 C
Toronto
Wednesday, November 12, 2025
spot_img
Homeਪੰਜਾਬਪੰਜਾਬ 'ਚ ਖੇਡ ਮੇਲੇ ਦੇ ਜੇਤੂਆਂ ਨੂੰ ਮਿਲਣਗੇ ਛੇ ਕਰੋੜ ਰੁਪਏ :...

ਪੰਜਾਬ ‘ਚ ਖੇਡ ਮੇਲੇ ਦੇ ਜੇਤੂਆਂ ਨੂੰ ਮਿਲਣਗੇ ਛੇ ਕਰੋੜ ਰੁਪਏ : ਮੀਤ ਹੇਅਰ

‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ‘ਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਖੇਡ ਮੇਲੇ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮੇਲੇ ਦੇ ਜੇਤੂਆਂ ਨੂੰ ਕਰੀਬ ਛੇ ਕਰੋੜ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਇਹ ਖੇਡ ਮੇਲਾ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਸ਼ੁਰੂ ਹੋਵੇਗਾ।
ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਲਈ ਨਗਦ ਇਨਾਮਾਂ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਦੇ 18 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਚਾਂਦੀ ਦਾ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ। ਬਰਮਿੰਘਮ ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਸ਼ਾਮਲ ਸਨ। ਚਾਂਦੀ ਦਾ ਤਮਗਾ ਜਿੱਤਣ ਵਾਲੀ ਮਹਿਲਾ ਕ੍ਰਿਕਟ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਤਾਨੀਆ ਭਾਟੀਆ ਪੰਜਾਬ ਤੋਂ ਸਨ। ਮਹਿਲਾ ਹਾਕੀ ਵਿੱਚ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਵੇਟਲਿਫਟਿੰਗ ਵਿੱਚ ਪੰਜਾਬ ਦੇ ਵਿਕਾਸ ਠਾਕੁਰ ਨੇ ਚਾਂਦੀ ਅਤੇ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਕਾਂਸੀ ਦੇ ਤਮਗੇ ਜਿੱਤੇ। ਖੇਡ ਮੰਤਰੀ ਨੇ ਦੱਸਿਆ ਕਿ ਖੇਡ ਮੇਲੇ ਵਿਚ ਹਿੱਸਾ ਲੈਣ ਵਾਲੇ ਖਿਡਾਰੀ 11 ਤੋਂ 25 ਅਗਸਤ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।

 

 

RELATED ARTICLES
POPULAR POSTS