ਤੀਆਂ ਮੌਕੇ ਭਗਵੰਤ ਮਾਨ ਦੀ ਪਤਨੀ ਨੇ ਪਾਇਆ ਗਿੱਧਾ
ਸੰਗਰੂਰ/ਬਿਊਰੋ ਨਿਊਜ਼ : ਕੁੱਖ ਅਤੇ ਰੁੱਖ ਨੂੰ ਬਚਾਉਣ ਦੇ ਸੱਦੇ ਤਹਿਤ ਸੰਗਰੂਰ ਜ਼ਿਲ੍ਹੇ ਦੇ ਉੱਚ ਪੁਲਿਸ, ਪ੍ਰਸ਼ਾਸਨਿਕ ਤੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਪਤਨੀਆਂ ਵੱਲੋਂ ਤੀਜ ਮੌਕੇ ਸਮਾਗਮ ‘ਤੀਆਂ ਤੀਜ ਦੀਆਂ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਜਿਥੇ ਪੰਜਾਬ ਦੇ ਰਵਾਇਤੀ ਸਭਿਆਚਾਰ ਨੂੰ ਸੰਭਾਲਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ, ਉਥੇ ਹੀ ਕੁੱਖਾਂ ਤੇ ਰੁੱਖਾਂ ਨੂੰ ਬਚਾਉਣ ਦਾ ਹੋਕਾ ਵੀ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਫੁਲਕਾਰੀ ਤਾਣ ਕੇ ਡਾ. ਗੁਰਪ੍ਰੀਤ ਕੌਰ ਨੂੰ ਮੰਚ ਤੱਕ ਲਿਆਂਦਾ ਗਿਆ। ਸਮਾਗਮ ਵਿੱਚ ਪੰਜਾਬ ਦੇ ਸਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਵੰਨਗੀਆਂ ਅਤੇ ਲੋਕ ਨਾਚ ਗਿੱਧੇ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਵਧੀਆ ਪੇਸ਼ਕਾਰੀ ਕਰਨ ਵਾਲਿਆਂ ਨੂੰ ਤੀਜ ਕੁਈਨ, ਮ੍ਰਿਗ ਨੈਣੀ, ਹੀਰ ਸਲੇਟੀ, ਚਿੱਟੇ ਦੰਦਾਂ ਦਾ ਹਾਸਾ ਆਦਿ ਸਿਰਲੇਖਾਂ ਨਾਲ ਸਨਮਾਨਿਆ ਗਿਆ। ਸਮਾਗਮ ਦੌਰਾਨ ਧੀਆਂ ਨੂੰ ਪੰਜਾਬ ਦੇ ਸਭਿਆਚਾਰ ਨੂੰ ਸੰਭਾਲਣ ਲਈ ਪ੍ਰੇਰਿਆ ਗਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …