Breaking News
Home / ਪੰਜਾਬ / ਜਗਮੀਤ ਸਿੰਘ ਬਰਾੜ ਦੀ ਅਕਾਲੀ ਦਲ ਵਿਚੋਂ ਹੋ ਸਕਦੀ ਹੈ ਛੁੱਟੀ

ਜਗਮੀਤ ਸਿੰਘ ਬਰਾੜ ਦੀ ਅਕਾਲੀ ਦਲ ਵਿਚੋਂ ਹੋ ਸਕਦੀ ਹੈ ਛੁੱਟੀ

ਪਾਰਟੀ ਅੰਦਰ ਬਾਗੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਨੂੰ ਕੱਢਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ‘ਬਾਗੀ’ ਆਗੂ ਜਗਮੀਤ ਸਿੰਘ ਬਰਾੜ ਨੂੰ ਕੱਢਣ ਦੀ ਤਿਆਰੀ ਖਿੱਚ ਲਈ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜਗਮੀਤ ਸਿੰਘ ਬਰਾੜ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੇ ਟਿੱਪਣੀਆਂ ਨੂੰ ਅਨੁਸ਼ਾਸਨਹੀਣਤਾ ਮੰਨਿਆ ਜਾ ਰਿਹਾ ਹੈ। ਇਸ ਲਈ ਪਾਰਟੀ ਸਾਰੇ ਮਾਮਲੇ ‘ਤੇ ਵਿਚਾਰ ਕਰ ਰਹੀ ਹੈ ਤੇ ਅਨੁਸ਼ਾਸਨਹੀਣਤਾ ਦੀ ਕਾਰਵਾਈ ਕਿਸੇ ਵੀ ਸਮੇਂ ਹੋ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਬੰਦਕ ਢਾਂਚਾ ਤਾਂ ਭੰਗ ਕਰ ਦਿੱਤਾ ਸੀ ਪਰ ਪਿਛਲੇ ਦਿਨਾਂ ਦੌਰਾਨ ਅਨੁਸ਼ਾਸਨੀ ਕਮੇਟੀ ਦਾ ਗਠਨ ਕਰਕੇ ਪਾਰਟੀ ਅੰਦਰ ਬਾਗੀ ਗਤੀਵਿਧੀਆਂ ਕਰ ਰਹੇ ਆਗੂਆਂ ਖਿਲਾਫ ਕਾਰਵਾਈ ਦਾ ਸਪੱਸ਼ਟ ਸੰਦੇਸ਼ ਦਿੱਤਾ ਸੀ। ਇਸ ਕਮੇਟੀ ਦਾ ਮੁਖੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਣਾਇਆ ਗਿਆ ਹੈ। ਪਾਰਟੀ ਅੰਦਰਲੇ ਸੂਤਰਾਂ ਦਾ ਦੱਸਣਾ ਹੈ ਕਿ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਤਾਂ ਸ਼ੁਰੂਆਤ ਹੈ ਤੇ ਆਉਣ ਵਾਲੇ ਦਿਨਾਂ ਦੌਰਾਨ ਹੋਰਨਾਂ ਆਗੂਆਂ ਖਿਲਾਫ਼ ਵੀ ਅਨੁਸ਼ਾਸਨੀ ਕਾਰਵਾਈ ਹੋ ਸਕਦੀ ਹੈ। ਅੰਮ੍ਰਿਤਸਰ ਵਿੱਚ ਪਿਛਲੇ ਦਿਨਾਂ ਦੌਰਾਨ ਹੋਈ ਮੀਟਿੰਗ ਨੂੰ ਵੱਡੀ ਬਗਾਵਤੀ ਗਤੀਵਿਧੀ ਮੰਨਆ ਜਾ ਰਿਹਾ ਹੈ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅੱਧੀ ਦਰਜਨ ਸੀਨੀਅਰ ਆਗੂਆਂ ਨਾਲ ਪਾਰਟੀ ਅੰਦਰ ਪੈਦਾ ਹੋਏ ਤਾਜ਼ਾ ਹਾਲਤ ਅਤੇ ਵੱਖਰੇ ਧੜੇ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਰਚਾ ਵੀ ਕੀਤੀ।

Check Also

ਪੰਜਾਬੀ ਸਿੱਖਣ ਵਾਲਿਆਂ ਲਈ ਜਨਮੇਜਾ ਸਿੰਘ ਜੌਹਲ ਨੇ ਕੀਤਾ ਅਨੋਖਾ ਯਤਨ

ਪੈਂਤੀ ਦੇ ਅੱਖਰ ਬੋਲਦੀ ਬਣਾਈ ਫੱਟੀ ਜਲੰਧਰ/ਬਿਊਰੋ ਨਿਊਜ਼ : ਮਾਂ ਬੋਲੀ ਪੰਜਾਬੀ ਦੀ ਬਿਹਤਰੀ ਤੇ …