20.5 C
Toronto
Tuesday, September 29, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਬੰਦੀ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਆਪਾਂ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ ਤੇ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸਜ਼ਾਵਾਂ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਜੋ ਉਨ੍ਹਾਂ ਦਾ ਹੱਕ ਵੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਵੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਸਜ਼ਾਵਾਂ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ।

 

RELATED ARTICLES
POPULAR POSTS