Breaking News
Home / ਪੰਜਾਬ / ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਰਾਜ ਸਭਾ ਵਿਚ ਪੰਜਾਬੀ ‘ਚ ਸਮੱਗਰੀ ਮੁਹੱਈਆ ਕਰਵਾਉਣ ਦੀ ਮੰਗ ਨੂੰ ਪਿਆ ਬੂਰ

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਰਾਜ ਸਭਾ ਵਿਚ ਪੰਜਾਬੀ ‘ਚ ਸਮੱਗਰੀ ਮੁਹੱਈਆ ਕਰਵਾਉਣ ਦੀ ਮੰਗ ਨੂੰ ਪਿਆ ਬੂਰ

ਸੁਲਤਾਨਪੁਰ ਲੋਧੀ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਣੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਦੀ ਵਿਦਾਇਗੀ ਸਮੇਂ ਵੀ ਆਪਣੀ ਮੰਗ ਨੂੰ ਦ੍ਰਿੜ੍ਹਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਜਾਂਦੇ-ਜਾਂਦੇ ਉਹ ਪੰਜਾਬੀ ਮਾਂ ਬੋਲੀ ਵਿਚ ਸਮੱਗਰੀ ਮੁਹੱਈਆ ਕਰਵਾਉਣ ਬਾਰੇ ਕੁੱਝ ਫ਼ੈਸਲਾ ਕਰਕੇ ਜਾਣ, ਜਿਵੇਂ ਜਾਣ ਲੱਗਿਆ ਕੋਈ ਕੁਝ ਨਾ ਕੁੱਝ ਦੇ ਕੇ ਜਾਂਦਾ ਹੈ। ਮਾਤ-ਭਾਸ਼ਾਵਾਂ ਦੇ ਪੱਕੇ ਮੁੱਦਈ ਰਹੇ ਵੈਂਕਈਆ ਨਾਇਡੂ ਨੇ ਕਿਹਾ ਕਿ ਅਦਾਲਤਾਂ, ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਵੀ ਮਾਤ-ਭਾਸ਼ਾ ਵਿਚ ਸਾਹਿਤ ਪੜ੍ਹਾਇਆ ਜਾਣਾ ਚਾਹੀਦਾ ਹੈ। ਮਾਤ-ਭਾਸ਼ਾ ਨੂੰ ਪਹਿਲ ਦੇਣ ਦੀ ਗੱਲ ‘ਤੇ ਜ਼ੋਰ ਦਿੰਦਿਆਂ ਨਾਇਡੂ ਨੇ ਕਿਹਾ ਕਿ ਸਭ ਤੋਂ ਪਹਿਲਾ ਸਥਾਨ ਹਮੇਸ਼ਾ ਮਾਤ-ਭਾਸ਼ਾ ਦਾ ਹੀ ਹੋਣਾ ਚਾਹੀਦਾ ਹੈ ਤੇ ਦੂਜੀਆਂ ਭਾਸ਼ਾਵਾਂ ਬਾਅਦ ਵਿਚ ਸਿੱਖੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਾ ਹਮੇਸ਼ਾ ਮਾਤ-ਭਾਸ਼ਾ ਵਿਚ ਹੀ ਆਪਣੇ ਆਪ ਨੂੰ ਸਭ ਤੋਂ ਵੱਧ ਸੁਰੱਖਿਅਤ ਸਮਝਦਾ ਹੈ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …