13.1 C
Toronto
Wednesday, October 15, 2025
spot_img
Homeਪੰਜਾਬਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਹੋਇਆ ਕਰੋਨਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਹੋਇਆ ਕਰੋਨਾ

ਟਵੀਟ ਕਰਕੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੀ ਜਾਣਕਾਰੀ ਖੁਦ ਸੰਸਦ ਮੈਂਬਰ ਔਜਲਾ ਨੇ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਕਿਹਾ ਕਿ ਮੈਂ ਖੁਦ ਨੂੰ ਕੁਆਰਨਟੀਨ ਕਰ ਲਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਮੈਂ ਕਰੋਨਾ ਪਾਜ਼ੇਟਿਵ ਆਇਆ ਹਾਂ, ਜਿਸ ਤੋਂ ਬਾਅਦ ਮੈਂ ਤੁਰੰਤ ਆਪਣੇ ਆਪ ਨੂੰ ਆਇਸੋਲੇਟ ਅਤੇ ਕੁਆਰਨਟੀਨ ਕਰ ਲਿਆ ਹੈ। ਇਸ ਤੋਂ ਇਲਾਵਾ ਔਜਲਾ ਨੇ ਆਪਣੇ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕੋਈ ਉਨ੍ਹਾਂ ਦੇ ਸੰਪਰਕ ਵਿਚ ਆਇਆ ਹੈ ਤਾਂ ਉਹ ਵੀ ਜਲਦ ਹੀ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਕੁਆਰਨਟੀਨ ਦੀ ਮਿਆਦ ਪੂਰੀ ਹੋਣ ਅਤੇ ਕਰੋਨਾ ਟੈਸਟ ਨੈਗੇਟਿਵ ਆਉਣ ਤੱਕ ਉਨ੍ਹਾਂ ਵਲੋਂ ਕੋਈ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੇ ਮੰਤਰੀ, ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ, ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਕਈ ਸਿਆਸੀ ਆਗੂ ਵੀ ਕਰੋਨਾ ਪਾਜ਼ੇਟਿਵ ਆ ਚੁੱਕੇ ਹਨ। ਉਧਰ ਦੂਜੇ ਪਾਸੇ ਪੰਜਾਬ ਅਤੇ ਦੇਸ਼ ਦੇ ਹੋਰ ਸੁੂਬਿਆਂ ਵਿਚ ਕਰੋਨਾ ਦੇ ਮਾਮਲੇ ਫਿਰ ਤੋਂ ਵਧਣ ਲੱਗੇ ਹਨ ਅਤੇ ਨਵੀਂ ਦਿੱਲੀ ਵਿਚ ਤਾਂ ਸਰਕਾਰ ਨੇ ਮਾਸਕ ਪਹਿਨਣਾ ਫਿਰ ਲਾਜ਼ਮੀ ਕਰ ਦਿੱਤਾ ਹੈ।

RELATED ARTICLES
POPULAR POSTS