ਹੁਣ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨਗੇ ਨਿਤੀਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਨਿਤੀਸ਼ ਕੁਮਾਰ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਨਾਲੋਂ ਗਠਜੋੜ ਤੋੜ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਸਿਆਸੀ ਝਟਕਾ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਕੁਮਾਰ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਵੱਲ ਪੁਲਾਂਘ ਪੁੱਟਦੇ ਨਜ਼ਰ ਆ ਰਹੇ ਹਨ। ਇਸ ਦੇ ਚੱਲਦਿਆਂ ਨਿਤੀਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੀਐਮ ਉਮੀਦਵਾਰ ਲਈ ਬਹੁਤ ਲੋਕਾਂ ਦੇ ਫੋਨ ਵੀ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ 2024 ਆ ਲੈਣ ਦਿਓ ਫਿਰ ਦੇਖ ਲਵਾਂਗੇ। ਜ਼ਿਕਰਯੋਗ ਹੈ ਕਿ 2024 ਵਿਚ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਹੁਣੇ ਤੋਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂੁ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਨਿਤੀਸ਼ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਉਹ ਪੀਐਮ ਅਹੁਦੇ ਦੇ ਉਮੀਦਵਾਰ ਨਹੀਂ ਹਨ, ਪਰ ਵਿਰੋਧੀ ਦਲਾਂ ਨੂੰ ਇਕਜੁੱਟ ਕਰਨ ਦਾ ਕੰਮ ਜ਼ਰੂਰ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਈਡੀ ਅਤੇ ਸੀਬੀਆਈ ਦਾ ਦੁਰਉਪਯੋਗ ਕਰੇਗਾ, ਜਨਤਾ ਉਸ ਨੂੰ ਸਮਝ ਲਵੇਗੀ। ਨਿਤੀਸ਼ ਨੇ ਕਿਹਾ ਕਿ ਅਸੀਂ ਭਾਜਪਾ ਨੂੰ ਕੋਈ ਧੋਖਾ ਨਹੀਂ ਦਿੱਤਾ ਅਤੇ ਸਾਡੀ ਪਾਰਟੀ ਜਨਤਾ ਦਲ (ਯੂ) ਦੇ ਆਗੂਆਂ ਦਾ ਕਹਿਣਾ ਸੀ ਕਿ ਸਾਨੂੰ ਐਨਡੀਏ ਵਿਚੋਂ ਬਾਹਰ ਆਉਣਾ ਚਾਹੀਦਾ ਹੈ।
Check Also
ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …