-7.6 C
Toronto
Thursday, January 1, 2026
spot_img
Homeਪੰਜਾਬ‘ਆਪ’ ਵਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ’ਚ ਖੋਲ੍ਹੇ ਜਾਣਗੇ 100 ਮੁਹੱਲਾ ਕਲੀਨਿਕ

‘ਆਪ’ ਵਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ’ਚ ਖੋਲ੍ਹੇ ਜਾਣਗੇ 100 ਮੁਹੱਲਾ ਕਲੀਨਿਕ

ਸਿਹਤ ਮੰਤਰੀ ਨੇ ਕਿਹਾ : ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ‘ਆਮ ਆਦਮੀ ਕਲੀਨਿਕ’
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ 100 ਮੁਹੱਲਾ ਕਲੀਨਿਕ ਸਮਰਪਿਤ ਕਰੇਗੀ। ਇਹ ਜਾਣਕਾਰੀ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ। ਇਸੇ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣਗੇ। ਸਿਹਤ ਮੰਤਰੀ ਨੇ ਦੱਸਿਆ ਪਹਿਲਾਂ ਆਜ਼ਾਦੀ ਦਿਵਸ ਮੌਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਹੋਣੀ ਸੀ ਅਤੇ ਹੁਣ ਮੁਹੱਲਾ ਕਲੀਨਿਕਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ।

RELATED ARTICLES
POPULAR POSTS