Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ 6 ਹਜ਼ਾਰ ਆਂਗਣਵਾੜੀ ਵਰਕਰ ਭਰਤੀ ਕਰਨ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ 6 ਹਜ਼ਾਰ ਆਂਗਣਵਾੜੀ ਵਰਕਰ ਭਰਤੀ ਕਰਨ ਦਾ ਕੀਤਾ ਐਲਾਨ

ਕਿਹਾ : ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ
ਬਾਬਾ ਬਕਾਲਾ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਸਬੰਧੀ ਹੋਏ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਵਿਚ 6 ਹਜ਼ਾਰ ਆਂਗਣਵਾੜੀ ਵਰਕਰ ਭਰਤੀ ਕਰਨ ਦਾ ਐਲਾਨ ਵੀ ਕੀਤਾ। ਜ਼ਿਕਰਯੋਗ ਹੈ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ-ਕਾਂਗਰਸੀਆਂ ’ਤੇ ਸਿਆਸੀ ਨਿਸ਼ਾਨੇ ਵਿੰਨ੍ਹੇ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਕਾਂਗਰਸੀਆਂ ਵਿਚਾਲੇ ਨੂਰਾ ਕੁਸ਼ਤੀ ਚੱਲ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੰਮ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਫਾਈਲਾਂ ਦੇਖ ਕੇ ਰੌਣਾ ਆਉਂਦਾ ਹੈ। ਇਸ ਦੌਰਾਨ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕੇਂਦਰ ਤੋਂ ਜਿਹੜੇ ਕੰਮ ਲਈ ਪੈਸਾ ਆਵੇਗਾ ਉਹ ਪੈਸਾ ਉਸੇ ਕੰਮ ’ਤੇ ਹੀ ਲੱਗੇਗਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿਚ 6 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਇਕ-ਦੋ ਮਹੀਨਿਆਂ ਵਿਚ ਭਰੀਆਂ ਜਾਣਗੀਆਂ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …