ਦੋ ਮਹੀਨੇ ’ਚ ਸੋਨੀਆ ਗਾਂਧੀ ਵਾਰ ਆਏ ਕਰੋਨਾ ਪਾਜੇਟਿਵ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ ਹੋ ਗਿਆ ਅਤੇ ਉਹ ਹੁਣ ਇਕਾਂਤਵਾਸ ਵਿਚ ਰਹਿਣਗੇ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਵੱਲੋਂ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਰੋਨਾ ਹੋਣ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ 2 ਜੂਨ ਨੂੰ ਵੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਪਾਜੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਗੰਗਾਰਾਮ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਦਕਿ ਦੂਜੇ ਪਾਸੇ ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੀ ਧੀ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਦੀ ਰਿਪੋਰਟ ਵੀ ਕਰੋਨਾ ਪਾਜੇਟਿਵ ਆਈ ਸੀ ਅਤੇ ਉਹ ਆਪਣੇ ਘਰ ਵਿਚ ਹੀ ਇਕਾਂਤਵਾਸ ਵਿਚ ਹਨ ਅਤੇ ਕਰੋਨਾ ਨਿਯਮਾਂ ਦੀ ਪਾਲਣਾ ਕਰ ਰਹੇ ਹਨ।