16 C
Toronto
Sunday, October 5, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ ਦੇ ਮੈਡਲ ਜੇਤੂ ਖਿਡਾਰੀਆਂ ਨਾਲ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ ਦੇ ਮੈਡਲ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਕਿਹਾ : ਸਾਨੂੰ ਆਪਣੇ ਖਿਡਾਰੀਆਂ ’ਤੇ ਮਾਣ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ 2022 ’ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨਾਲ ਅੱਜ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਆਪਣੀ ਸਰਕਾਰੀ ਰਿਹਾਇਸ਼ ’ਤੇ 11 ਵਜੇ ਭਾਰਤੀ ਖਿਡਾਰੀਆਂ ਨੂੰ ਮਿਲੇ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਆਪਣੇ ਸਾਰੇ ਖਿਡਾਰੀਆਂ ’ਤੇ ਮਾਣ ਹੈ। ਬਰਮਿੰਘਮ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 22 ਗੋਲਡ, 16 ਸਿਲਵਰ ਅਤੇ 23 ਕਾਂਸੇ ਦੇ ਮੈਡਲਾਂ ਸਮੇਤ ਕੁੱਲ 61 ਮੈਡਲ ਜਿੱਤੇ ਸਨ। ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦੇ ਬਰਮਿੰਘਮ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਸੀ ਅਤੇ ਉਨ੍ਹਾਂ ਵਾਅਦਾ ਕੀਤਾ ਸੀ ਕਿ ਜਦੋਂ ਖਿਡਾਰੀ ਕਾਮਨਵੈਲਥ ਖੇਡਾਂ ਤੋਂ ਵਾਪਸ ਪਰਤਣਗੇ ਤਾਂ ਉਹ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਸਮਾਂ ਕੱਢਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡਾਰੀਆਂ ਨਾਲ ਕੀਤੇ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ। ਭਾਰਤੀ ਖਿਡਾਰੀਆਂ ਨੇ ਬਰਮਿੰਘਮ ਦੀਆਂ ਕਾਮਨਵੈਲਥ ਖੇਡਾਂ ਵਿਚ ਸਭ ਤੋਂ ਜ਼ਿਆਦਾ ਮੈਡਲ ਰੈਸਲਿੰਗ ਅਤੇ ਵੇਟਲਿਫਟਿੰਗ ਵਿਚ ਜਿੱਤੇ ਹਨ। ਭਾਰਤ ਨੇ 18ਵੀਂ ਵਾਰ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਅਤੇ ਇਸ ਦੌਰਾਨ ਇਨ੍ਹਾਂ ਖੇਡਾਂ ਵਿਚ 104 ਪੁਰਸ਼ ਅਤੇ 103 ਮਹਿਲਾਵਾਂ ਨੇ ਹਿੱਸਾ ਲਿਆ। ਭਾਰਤ ਲਈ ਪੁਰਸ਼ਾਂ ਨੇ 35 ਅਤੇ ਮਹਿਲਾਵਾਂ ਨੇ 26 ਮੈਡਲ ਜਿੱਤੇ।

RELATED ARTICLES
POPULAR POSTS