1.7 C
Toronto
Wednesday, January 7, 2026
spot_img
Homeਪੰਜਾਬਪੰਜਾਬ ’ਚ ਮੁਹੱਲਾ ਕਲੀਨਿਕਾਂ ਦੀ ਭਲਕੇ ਹੋਵੇਗੀ ਸ਼ੁਰੂਆਤ

ਪੰਜਾਬ ’ਚ ਮੁਹੱਲਾ ਕਲੀਨਿਕਾਂ ਦੀ ਭਲਕੇ ਹੋਵੇਗੀ ਸ਼ੁਰੂਆਤ

ਈ-ਟੋਕਨ ਰਾਹੀਂ ਮਰੀਜ਼ ਲੈਣਗੇ ਡਾਕਟਰ ਤੋਂ ਸਲਾਹ, 212 ਟੈਸਟ ਕਰਵਾਉਣ ਦੀ ਲੋਕਾਂ ਨੂੰ ਮਿਲੇਗੀ ਸਹੂਲਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ 75ਵੇਂ ਅਜ਼ਾਦੀ ਦਿਹਾੜੇ ਮੌਕੇ ਭਲਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਹ 75 ਮੁਹੱਲਾ ਕਲੀਨਿਕ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਬਿਲਕੁਲ ਤਿਆਰ ਹਨ। ਲੋਕ ਨਿਰਮਾਣ ਵਿਭਾਗ ਨੇ ਬੰਦ ਪਏ ਸੇਵਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਕੇ ਸਿਹਤ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਇਹ ਮੁਹੱਲਾ ਕਲੀਨਿਕ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਹੋਣਗੇ ਅਤੇ ਇਨ੍ਹਾਂ ਵਿਚ ਡਾਕਟਰ ਦਾ ਕੈਬਿਨ, ਦਵਾਈਆਂ ਲਈ ਫਾਰਮਾਸਿਸਟ ਦਾ ਕੈਬਿਨ ਅਤੇ ਮਰੀਜ਼ਾਂ ਦੇ ਬੈਠਣ ਲਈ ਫਰਨੀਚਰ ਵੀ ਮੁਹੱਈਆ ਕਰਵਾਇਆ ਗਿਆ ਹੈ। ਹਰੇਕ ਕਲੀਨਿਕ ’ਚ ਇਲੈਕਟ੍ਰਾਨਿਕ ਟੋਕਨ ਸਿਸਟਮ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਮਰੀਜ਼ ਆਪਣੀ ਵਾਰੀ ਆਉਣ ਤੋਂ ਡਾਕਟਰ ਤੋਂ ਸਲਾਹ ਲੈ ਸਕੇ। ਇਨ੍ਹਾਂ ਕਲੀਨਿਕਾਂ ਵਿਚ ਰੋਸ਼ਨੀ ਅਤੇ ਸਫਾਈ ਦਾ ਵੀ ਪੂਰਾ-ਪੂਰਾ ਖਿਆਲ ਰੱਖਿਆ ਗਿਆ ਹੈ। ਮੁਹੱਲਾ ਕਲੀਨਿਕ ਜੁਲਾਈ 2015 ’ਚ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਨ ਜਿਨ੍ਹਾਂ ਦੀ ਤਰਜ ’ਤੇ ਹੁਣ ਪੰਜਾਬ ਅੰਦਰ ਵੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਭਲਕੇ ਤੋਂ ਹੋਣ ਜਾ ਰਹੀ ਹੈ। ਇਨ੍ਹਾਂ ਮੁਹੱਲਾ ਕਲੀਨਿਕਾਂ ’ਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਜਦਕਿ ਇਨ੍ਹਾਂ ਵਿਚ 212 ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟ ਸ਼ਾਮਲ ਹਨ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

 

RELATED ARTICLES
POPULAR POSTS