Breaking News
Home / ਪੰਜਾਬ / ਹੁਣ ਫਗਵਾੜਾ ਦਾ ਸ਼ੂਗਰ ਮਿੱਲ ਚੌਕ ਵੀ ਬਣੇਗਾ ਸਿੰਘੂ ਬਾਰਡਰ

ਹੁਣ ਫਗਵਾੜਾ ਦਾ ਸ਼ੂਗਰ ਮਿੱਲ ਚੌਕ ਵੀ ਬਣੇਗਾ ਸਿੰਘੂ ਬਾਰਡਰ

31 ਕਿਸਾਨ ਜਥੇਬੰਦੀਆਂ ਨੇ ਧਰਨੇ ਦਾ ਕੀਤਾ ਸਮਰਥਨ, 25 ਅਗਸਤ ਨੂੰ ਇਕੱਠੇ ਹੋਣਗੇ ਕਿਸਾਨ
ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਫਗਵਾੜਾ ਸ਼ੂਗਰ ਮਿੱਲ ਚੌਕ ਵੀ ਹੁਣ ਸਿੰਘੂ ਬਾਰਡਰ ’ਚ ਤਬਦੀਲ ਹੋਵੇਗਾ। ਸ਼ੂਗਰ ਮਿੱਲ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲ ਗਿਆ ਹੈ। ਕਿਸਾਨ ਜਥੇਬੰਦੀਆਂ ਦੀ ਫਗਵਾੜਾ ਵਿਚ ਹੋਈ ਬੈਠਕ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 25 ਅਗਸਤ ਨੂੰ ਫਗਵਾੜਾ ਮਿਲ ਚੌਕ ’ਤੇ ਕਿਸਾਨਾਂ ਦਾ ਭਾਰੀ ਇਕੱਠ ਕੀਤਾ ਜਾਵੇਗਾ। ਇਸ ਇਕੱਠ ’ਚ ਸਿਰਫ਼ ਦੁਆਬੇ ਦੇ ਹੀ ਨਹੀਂ ਬਲਕਿ ਪੂਰੇ ਪੰਜਾਬ ਤੋਂ ਕਿਸਾਨ ਆਉਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿਲ ਚੌਕ ਨੂੰ ਵੀ ਹੁਣ ਸਿੰਘੂ ਬਾਰਡਰ ’ਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਇੱਥੇ ਪੱਕਾ ਮੋਰਚਾ ਚਲਦਾ ਰਹੇਗਾ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਵੀ ਅਹਿਮ ਫੈਸਲਾ ਲਿਆ ਗਿਆ। 31 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਜਿਸ ਲਈ ਪੰਜਾਬ ਤੋਂ 10 ਹਜ਼ਾਰ ਕਿਸਾਨਾਂ ਦਾ ਜਥਾ ਉਤਰ ਪ੍ਰਦੇਸ਼ ਜਾਵੇਗਾ, ਜਿਹੜਾ ਉਥੇ ਜਾ ਕੇ ਇਨਸਾਫ਼ ਲਈ ਸੰਘਰਸ਼ ਸ਼ੁਰੂ ਕਰੇਗਾ।

 

Check Also

ਡਾ. ਨਵਜੋਤ ਕੌਰ ਸਿੱਧੂ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ!

ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ …