Breaking News
Home / ਪੰਜਾਬ / ਸ਼ੋ੍ਰਮਣੀ ਕਮੇਟੀ ਦੀ ਅਗਵਾਈ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਜਾਬ ’ਚ ਕੱਢੇ ਗਏ ਰੋਸ ਮਾਰਚ

ਸ਼ੋ੍ਰਮਣੀ ਕਮੇਟੀ ਦੀ ਅਗਵਾਈ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਜਾਬ ’ਚ ਕੱਢੇ ਗਏ ਰੋਸ ਮਾਰਚ

ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰਪਤੀ ਦੇ ਨਾਂ ਸੌਂਪੇ ਗਏ ਮੰਗ ਪੱਤਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਸਮੁੱਚੇ ਪੰਜਾਬ ਵਿਚ ਰੋਸ ਮਾਰਚ ਕੱਢੇ ਗਏ। ਸਮੁੱਚੇ ਪੰਜਾਬ ਵਿਚ ਕੱਢੇ ਗਏ ਇਨ੍ਹਾਂ ਰੋਸ ਮਾਰਚਾਂ ਵਿਚ ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਨੇ ਕਾਲੀਆਂ ਦਸਤਾਰਾਂ ਅਤੇ ਸਿੱਖ ਬੀਬੀਆਂ ਨੇ ਕਾਲੀਆਂ ਚੁੰਨੀ ਲੈ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਅੰਮਿ੍ਰਤਸਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀਸੀ ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਿੱਸਾ ਲਿਆ। ਰੋਸ ਮਾਰਚ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਇਨ੍ਹਾਂ ਜਸ਼ਨਾਂ ਨੂੰ ਹੋਰ ਜੋਸ਼ੀਲਾ ਬਣਾਉਣ ਲਈ ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਸ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਉਹ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ।

 

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ

ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …