ਰਾਜਪਾਲ ਦੀ ਮਨਜ਼ੂਰੀ ਤੋਂ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸੂਬੇ ਅੰਦਰ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ’ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਹੀ ਪੈਨਸ਼ਨ ਮਿਲੇਗੀ ਜਦਕਿ ਇਸ ਤੋਂ ਪਹਿਲਾਂ ਕਈ-ਕਈ ਵਾਰ ਵਿਧਾਇਕ ਰਹਿ ਚੁੱਕੇ ਕਈ-ਕਈ ਪੈਨਸ਼ਨਾਂ ਲੈਂਦੇ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਅੱਜ ਸਮੂਹ ਪੰਜਾਬੀਆਂ ਨੂੰ ਇਹ ਦੱਸਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਇਸ ਕਾਨੂੰਨ ਦੇ ਲਾਗੂ ਹੁੰਦਿਆਂ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ, ਜਿਸ ਨੂੰ ਲੋਕਾਂ ਦੀ ਭਲਾਈ ’ਤੇ ਹੀ ਖਰਚਿਆ ਜਾਵੇਗਾ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …