16.6 C
Toronto
Saturday, September 5, 2026
spot_img
Homeਪੰਜਾਬਲੁਧਿਆਣਾ ’ਚ ਸੀਐਮ ਭਗਵੰਤ ਮਾਨ ਦਾ ਵਿਰੋਧ

ਲੁਧਿਆਣਾ ’ਚ ਸੀਐਮ ਭਗਵੰਤ ਮਾਨ ਦਾ ਵਿਰੋਧ

ਲੁਧਿਆਣਾ ’ਚ ਸੀਐਮ ਭਗਵੰਤ ਮਾਨ ਦਾ ਵਿਰੋਧਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਪੁਲਿਸ ਨੇ ਕੀਤੀ ਧੱਕਾ ਮੁੱਕੀ
ਲੁਧਿਆਣਾ/ਬਿੳੂਰੋ ਨਿੳੂਜ਼
ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਲੁਧਿਆਣਾ ਵਿਚ ਤਿਰੰਗਾ ਲਹਿਰਾਉਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਸੋਮਵਾਰ ਨੂੰ ਵਿਰੋਧ ਵੀ ਹੋਇਆ। ਸਵੇਰ ਤੋਂ ਹੀ ਪੁਲਿਸ ਸੜਕਾਂ ’ਤੇ ਸੀ ਕਿਉਂਕਿ ਉਸ ਨੂੰ ਡਰ ਸੀ ਕਿ ਕਿਤੇ ਕੋਈ ਸੀਐਮ ਦੇ ਕਾਫਲੇ ਵਿਚ ਅੜਿੱਕਾ ਨਾ ਪਾ ਦੇਵੇ। ਇਸੇ ਦੌਰਾਨ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਦੇ ਮੈਂਬਰਾਂ ਨੇ ਫਿਰੋਜ਼ਪੁਰ ਰੋਡ ’ਤੇ ਸੀਐਮ ਭਗਵੰਤ ਮਾਨ ਖਿਲਾਫ ਮੋਰਚਾ ਖੋਲ੍ਹ ਦਿੱਤਾ। ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੇ 200 ਤੋਂ ਜ਼ਿਆਦਾ ਮੈਂਬਰਾਂ ਨੇ ਕਾਲੇ ਝੰਡੇ ਲੈ ਕੇ ਉਸ ਥਾਂ ਵੱਲ ਨੂੰ ਕੂਚ ਕਰ ਦਿੱਤਾ, ਜਿੱਥੇ ਮੁੱਖ ਮੰਤਰੀ ਨੇ ਝੰਡਾ ਲਹਿਰਾਉਣਾ ਸੀ ਅਤੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ ਸੀ। ਪੁਲਿਸ ਅਧਿਕਾਰੀਆਂ ਨੇ ਕਾਲੇ ਝੰਡੇ ਲੈ ਕੇ ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਕਿਸੇ ਤਰ੍ਹਾਂ ਰੋਕ ਦਿੱਤਾ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ। ਇਸੇ ਦੌਰਾਨ ਪ੍ਰਦਰਸ਼ਨ ਵਿਚ ਸ਼ਾਮਲ ਕਈ ਮਹਿਲਾਵਾਂ ਨੇ ਆਰੋਪ ਲਗਾਇਆ ਕਿ ਪੁਲਿਸ ਵਾਲਿਆਂ ਨੇ ਧੱਕਾ ਮੁੱਕੀ ਦੌਰਾਨ ਉਨ੍ਹਾਂ ਦੀਆਂ ਚੁੰਨੀਆਂ ਵੀ ਲਾਹ ਦਿੱਤੀਆਂ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਮੰਗ ਰਹੇ ਹਨ, ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ।

RELATED ARTICLES
POPULAR POSTS