ਬੀਐਸਐਫ ਅਤੇ ਪਾਕਿ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਅਟਾਰੀ ਵਾਹਗਾ ਸਰਹੱਦ ’ਤੇ ਹਲਕਾ-ਹਲਕਾ ਮੀਂਹ ਪੈ ਰਿਹਾ ਸੀ ਅਤੇ ਇਸ ਸੁਹਾਵਣੇ ਮੌਸਮ ਵਿਚ ਦੋਹਾਂ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੇ ਅਧਿਕਾਰੀਆਂ ਨੇ ਨਿਰਧਾਰਤ ਸਮੇਂ ਅਨੁਸਾਰ ਛਤਰੀਆਂ ਦੀ ਛਾਂ ਥੱਲੇ ਮਠਿਆਈਆਂ ਦਾ ਆਦਾਨ ਪ੍ਰਦਾਨ ਕੀਤਾ। ਇਸ ਮੌਕੇ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਦੀ ਵਾਹਗਾ ਸਰਹੱਦ ’ਤੇ ਤਾਇਨਾਤ ਪਾਕਿ ਸਤਲੁਜ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਮੁਹੰਮਦ ਅਮੀਰ ਨੂੰ 7 ਡੱਬੇ ਮਠਿਆਈ ਦੇ ਭੇਟ ਕੀਤੇ ਜਦਕਿ ਪਾਕਿ ਰੇਂਜਰਜ਼ ਲੈਫਟੀਨੈਂਟ ਕਰਨਲ ਮੁਹੰਮਦ ਅਮੀਰ ਨੇ ਵੀ ਬੀ.ਐਸ.ਐਫ. ਦੇ ਅਧਿਕਾਰੀਆਂ ਨੂੰ ਭਾਰਤ ਦੇ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ 6 ਡੱਬੇ ਮਠਿਆਈ ਦੇ ਭੇਂਟ ਕੀਤੇ।