ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਕੀਤੇ ਸਮਰਪਿਤ
ਲੁਧਿਆਣਾ/ਬਿੳੂਰੋ ਨਿੳੂਜ਼
ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਨੇ ਇਸਦੀ ਸ਼ੁਰੂਆਤ ਲੁਧਿਆਣਾ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਵਾਸੀਆਂ ਨੂੰ ਮੁਫਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ ’ਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸਿੱਖਿਆ ’ਚ ਸੁਧਾਰ ਹੋਵੇਗਾ ਤੇ ਪੈਨਸ਼ਨਾਂ ਸੰਬੰਧੀ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …