Breaking News
Home / ਪੰਜਾਬ / ਲੁਧਿਆਣਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਲੁਧਿਆਣਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਕਿਹਾ : ਅਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ
ਲੁਧਿਆਣਾ/ਬਿੳੂਰੋ ਨਿੳੂਜ਼
ਲੁਧਿਆਣਾ ਸਥਿਤ ਗੁਰੂ ਨਾਨਕ ਸਟੇਡੀਅਮ ਵਿਚ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਅਤੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਕੋਲੋਂ ਸਲਾਮੀ ਵੀ ਲਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਭਾਰਤ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਇਸਦੇ ਚੱਲਦਿਆਂ ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖਿਲਾਫ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ ਹਨ ਜਦਕਿ ਕੁਝ ਅਧਿਆਪਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਲਾਠੀਚਾਰਜ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …