Breaking News
Home / ਭਾਰਤ / ਜੰਮੂ ਕਸ਼ਮੀਰ ’ਚ ਨਹੀਂ ਰੁਕ ਰਹੇ ਟਾਰਗਿਟ ਕਿਲਿੰਗ ਦੇ ਮਾਮਲੇ

ਜੰਮੂ ਕਸ਼ਮੀਰ ’ਚ ਨਹੀਂ ਰੁਕ ਰਹੇ ਟਾਰਗਿਟ ਕਿਲਿੰਗ ਦੇ ਮਾਮਲੇ

ਸ਼ੋਪੀਆ ’ਚ ਕਸ਼ਮੀਰੀ ਪੰਡਿਤ ਦੀ ਗੋਲੀ ਮਾਰ ਕੇ ਹੱਤਿਆ
ਜੰਮੂ/ਬਿਊਰੋ ਨਿਊਜ਼
ਦੱਖਣੀ ਕਸ਼ਮੀਰ ਵਿਚ ਇਕ ਵਾਰ ਫਿਰ ਟਾਰਗਿਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਦੀ ਗੋਲੀਬਾਰੀ ’ਚ ਕਸ਼ਮੀਰੀ ਪੰਡਿਤ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖਮੀ ਹੋ ਗਿਆ। ਪੁਲਿਸ ਅਧਿਕਾਰੀਆਂ ਨੇ ਮਿ੍ਰਤਕ ਦੀ ਪਛਾਣ ਸੁਨੀਲ ਕੁਮਾਰ ਅਤੇ ਜ਼ਖ਼ਮੀ ਦੀ ਪਛਾਣ ਪਿੰਟੂ ਕੁਮਾਰ ਵਜੋਂ ਕੀਤੀ ਹੈ। ਮੀਡੀਆ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸ਼ੋਪੀਆ ਦੇ ਚੋਟੀਪੋਰਾ ਖੇਤਰ ਵਿੱਚ ਸੇਬਾਂ ਦੇ ਬਾਗ ਵਿੱਚ ਆਮ ਨਾਗਰਿਕਾਂ ’ਤੇ ਗੋਲੀਬਾਰੀ ਕੀਤੀ। ਇਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸੇ ਦੌਰਾਨ ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਰੂਦੀਨ ਓਵੈਸੀ ਨੇ ਇਸ ਘਟਨਾ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਮੋਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਿਤ ਹੁਣ ਕਸ਼ਮੀਰ ਛੱਡ ਕੇ ਜਾਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਪਹਿਲਾਂ ਵੀ ਟਾਰਗਿਟ ਕਿਲਿੰਗ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

 

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …