Breaking News
Home / ਪੰਜਾਬ / ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੇ 11 ਨਵੇਂ ਜੱਜ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੇ 11 ਨਵੇਂ ਜੱਜ

ਸੁਖਬੀਰ ਸਿੰਘ ਬਾਦਲ ਨੇ ਚੁੱਕੇ ਸਵਾਲ
ਕਿਹਾ : 11 ਵਿਚੋਂ ਇੱਕ ਵੀ ਜੱਜ ਸਿੱਖ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ 11 ਨਵੇਂ ਜੱਜ ਮਿਲ ਗਏ ਹਨ ਅਤੇ ਇਨ੍ਹਾਂ ਨਵੇਂ ਜੱਜਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਅਹੁਦੇ ਦੀ ਸਹੁੰ ਚੁਕਾਈ। ਇਸਦੇ ਨਾਲ ਹੀ ਹੁਣ ਹਾਈਕੋਰਟ ਵਿਚ ਜੱਜਾਂ ਦੀ ਗਿਣਤੀ 46 ਤੋਂ ਵਧ ਕੇ 57 ਹੋ ਗਈ ਹੈ। ਉਧਰ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਵੇਂ ਜੱਜਾਂ ਦੀ ਨਿਯੁਕਤੀ ’ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਇਸਦੀ ਪਹਿਲ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੇ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਨਿਯੁਕਤੀਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 11 ਜੱਜਾਂ ਵਿਚ ਇਕ ਵੀ ਸਿੱਖ ਜੱਜ ਨਹੀਂ ਹੈ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ 80 ਫੀਸਦੀ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਆਜ਼ਾਦੀ ਦਿਵਸ ’ਤੇ ਇਹ ਕਿਸ ਤਰ੍ਹਾਂ ਦਾ ਤੋਹਫਾ ਦਿੱਤਾ ਗਿਆ ਹੈ? ਅਕਾਲੀ ਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜ਼ਿਆਦਾਤਰ ਕੇਸ ਸਿੱਖ ਭਾਈਚਾਰੇ ਨਾਲ ਜੁੜੇ ਹੋਏ ਹੁੰਦੇ ਹਨ। ਇਸਦੇ ਬਾਵਜੂਦ ਵੀ ਇਸ ਤਰ੍ਹਾਂ ਦਾ ਫੈਸਲਾ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਿਰਫ ਗੈਰ ਸਿੱਖ ਜੱਜਾਂ ਦੀ ਨਿਯੁਕਤੀ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਨਾਇਨਸਾਫੀ ਦੇ ਮਾਮਲੇ ਵਿਚ ਦਖਲ ਦੇਣ। ਜਿਨ੍ਹਾਂ 11 ਨਵੇਂ ਜੱਜਾਂ ਦੀ ਨਿਯੁਕਤੀ ਹੋਈ ਹੈ ਉਨ੍ਹਾਂ ਵਿਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤਿ੍ਰਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼, ਜਗਮੋਹਨ ਬਾਂਸਲ, ਦੀਪਕ ਮਨਚੰਦਾ ਅਤੇ ਆਲੋਕ ਜੈਨ ਸ਼ਾਮਲ ਹਨ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …