Breaking News
Home / ਪੰਜਾਬ / ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੰਜ ਮਹੀਨੇ ਹੋਏ ਪੂਰੇ

ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੰਜ ਮਹੀਨੇ ਹੋਏ ਪੂਰੇ

ਪੰਜ ਕੈਬਨਿਟ ਮੰਤਰੀਆਂ ਨੇ ਰਿਪੋਰਟ ਕਾਰਡ ਪੇਸ਼ ਕਰਕੇ ਪੰਜਾਬ ਸਰਕਾਰ ਦਾ ਕੀਤਾ ਗੁਣਗਾਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਪਣੇ ਪੰਜ ਮਹੀਨੇ ਪੂਰੇ ਕਰ ਲਏ ਹਨ। ਇਸ ਮੌਕੇ ਪੰਜਾਬ ਦੇ ਪੰਜ ਕੈਬਨਿਟ ਮੰਤਰੀਆਂ ਨੇ ਇਕ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਆਪਣੀ ਪੰਜ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖਿਆ ਅਤੇ ਪੰਜਾਬ ਸਰਕਾਰ ਦਾ ਗੁਣਗਾਣ ਕੀਤਾ। ਇਨ੍ਹਾਂ ਪੰਜ ਕੈਬਨਿਟ ਮੰਤਰੀਆਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਚੇਤਨ ਸਿੰਘ ਜੌੜਾਮਾਜਰਾ ਸ਼ਾਮਲ ਸਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਅਤੇ ਅਹਿਮ ਫੈਸਲੇ ਲਏ ਹਨ। ਜਿਨ੍ਹਾਂ ਵਿਚ 300 ਯੂਨਿਟ ਮੁਫ਼ਤ ਬਿਜਲੀ, ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣਾ, ਕੁਰੱਪਸ਼ਨ ਨੂੰ ਨੱਥ ਪਾਉਣਾ , ਗੈਂਗਸਟਰਾਂ ਨੂੰ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕਰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨਾ ਅਤੇ ਅਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 12 ਹਜ਼ਾਰ 339 ਕਰੋੜ ਰੁਪਏ ਦਾ ਕਰਜ਼ਾ ਵੀ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਜੀਐਸਟੀ ਕੁਲੈਸ਼ਨ ਵਿਚ ਵੀ ਵਾਧਾ ਹੋਇਆ ਅਤੇ ਮਾਈਨਿੰਗ ਤੋਂ ਵੀ ਪੰਜਾਬ ਸਰਕਾਰ ਨੂੰ ਹੁਣ ਪੈਸਾ ਆਉਣ ਲੱਗਿਆ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …