Breaking News
Home / ਪੰਜਾਬ / ਮੁਹੱਲਾ ਕਲੀਨਿਕ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਕਰਨਗੇ ਅੱਖਾਂ ਦੀ ਜਾਂਚ

ਮੁਹੱਲਾ ਕਲੀਨਿਕ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਕਰਨਗੇ ਅੱਖਾਂ ਦੀ ਜਾਂਚ

ਰੂਪਨਗਰ ਜ਼ਿਲ੍ਹੇ ਦੇ ਇਕ ਮੁਹੱਲਾ ਕਲੀਨਿਕ ਦੇ ਡਾਕਟਰ ਨੇ ਨੌਕਰੀ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ 20 ਅਗਸਤ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਦੇ ਮੁਹੱਲਾ ਕਲੀਨਿਕ ਵਿਚ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਵਿਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵੱਲੋਂ ‘ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ’ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਅੱਖਾਂ ਦੀ ਜਾਂਚ ਕਰਵਾਉਣ ਵਾਲੇ ਸਾਰੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣੀਆਂ। ਕੈਂਪ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾ ਸਕਦੇ ਹਨ। ਧਿਆਨ ਰਹੇ ਕਿ ਸਿਆਸਤ ਵਿਚ ਆਉਣ ਤੋਂ ਪਹਿਲਾਂ ਡਾ. ਬਲਜੀਤ ਕੌਰ ਲੰਮਾ ਸਮਾਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਖਾਂ ਦੇ ਮਾਹਿਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਧਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੀ ਉਦੋਂ ਹਵਾ ਨਿਕਲਦੀ ਹੋਈ ਨਜ਼ਰ ਆਈ ਜਦੋਂ ਰੂਪਨਗਰ ਜ਼ਿਲ੍ਹੇ ਦੇ ਇਕ ਮੁਹੱਲਾ ਕਲੀਨਿਕ ਦੇ ਡਾਕਟਰ ਨੇ ਆਪਣੀ ਨੌਕਰੀ ਅਸਤੀਫ਼ਾ ਦੇ ਦਿੱਤਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …