Breaking News
Home / ਪੰਜਾਬ / ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਨਾਲ ਕੁੱਟਮਾਰ ਕਰਨ ਵਾਲੇ ਮੁਲਾਜ਼ਮ ਕੀਤੇ ਮੁਅੱਤਲ

ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਨਾਲ ਕੁੱਟਮਾਰ ਕਰਨ ਵਾਲੇ ਮੁਲਾਜ਼ਮ ਕੀਤੇ ਮੁਅੱਤਲ

ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਖਿਲਾਫ਼ ਕੀਤੀ ਕਾਰਵਾਈ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੇ ਸਮੇਂ ਇਕ ਬਜ਼ੁਰਗ ਦੀ ਕੁੱਝ ਸੇਵਾਦਾਰਾਂ ਵੱਲੋਂ ਮਾਰਕੁੱਟ ਕੀਤੀ ਗਈ। ਸੇਵਾਦਾਰਾਂ ਨੇ 70 ਸਾਲਾ ਬਜ਼ੁਰਗ ਨੂੰ ਪਹਿਲਾਂ ਜ਼ਮੀਨ ’ਤੇ ਸੁੱਟਿਆ ਅਤੇ ਫਿਰ ਉਸ ਨੂੰ ਬੁਰੀ ਤਰ੍ਹਾਂ ਘੜੀਸਿਆ ਗਿਆ। ਇਹ ਘਟਨਾ ਲੰਘੀ ਰਾਤ ਉਸ ਸਮੇਂ ਵਾਪਰੀ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਖਆਸਣ ਦੇ ਲਈ ਲਿਜਾਇਆ ਜਾ ਰਿਹਾ ਹੈ। ਇਸ ਸਾਰੇ ਘਟਨਾਕ੍ਰਮ ਦੀ ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੁਰੰਤ ਕਾਰਵਾਈ ਕਰਕੇ ਇਸ ਘਟਨਾ ਲਈ ਜ਼ਿੰਮੇਵਾਰ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਅਤੇ ਸੇਵਾਦਾਰਾਂ ਕੋਲੋਂ ਲਿਖਤੀ ਸਪੱਸ਼ਟੀਕਰਨ ਵੀ ਮੰਗਿਆ ਗਿਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਵੀਡੀਓ ’ਚ ਜੋ ਕੁੱਝ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ, ਉਸ ਅਨੁਸਾਰ ਐਸਜੀਪੀਸੀ ਮੁਲਾਜ਼ਮ ਗਲਤ ਨਜ਼ਰ ਆ ਰਹੇ ਹਨ ਅਤੇ ਇਸ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਜਿਸਦੇ ਚਲਦਿਆਂ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਨੇ ਬਾਕੀ ਮੁਲਾਜ਼ਮਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਹੜੇ ਅੰਦਰ ਕਿਸੇ ਵੀ ਸ਼ਰਧਾਲੂ ਨਾਲ ਇਸ ਤਰ੍ਹਾਂ ਦਾ ਬਰਤਾਵ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Check Also

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ …