ਦਿੱਲੀ ਹਾਈ ਕੋਰਟ ਨੇ ਪੁਲਿਸ ਨੂੰ ਮਾਮਲਾ ਦਰਜ ਕਰਕੇ, ਤਿੰਨ ਮਹੀਨਿਆਂ ’ਚ ਜਾਂਚ ਪੂਰੀ ਕਰਨ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸ਼ਾਹ ਨਵਾਜ਼ ਹੁਸੈਨ ਖਿਲਾਫ਼ ਐਫ ਆਈ ਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ 2018 ’ਚ ਭਾਜਪਾ ਆਗੂ ’ਤੇ ਲੱਗੇ ਬਲਾਤਕਾਰ ਦੇ ਆਰੋਪਾਂ ਨੂੰ ਲੈ ਕੇ ਦਿੱਤਾ ਗਿਆ ਹੈ। ਜਸਟਿਸ ਆਸ਼ਾ ਮੇਨਨ ਨੇ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਰਵੱਈਆ ਭਾਜਪਾ ਆਗੂ ਖਿਲਾਫ਼ ਨਰਮ ਹੈ। ਉਨ੍ਹਾਂ ਦਿੱਲੀ ਪੁਲਿਸ ਨੂੰ ਸਖਤੀ ਨਾਲ ਕਿਹਾ ਕਿ ਉਹ ਭਾਜਪਾ ਆਗੂ ਖਿਲਾਫ਼ ਮਾਮਲਾ ਦਰਜ ਕਰਕੇ 3 ਮਹੀਨਿਆਂ ਦੇ ਅੰਦਰ-ਅੰਦਰ ਜਾਂਚ ਪੂਰੀ ਕਰਨ ਅਤੇ ਰਿਪੋਰਟ ਹੇਠਲੀ ਅਦਾਲਤ ਨੂੰ ਸੌਂਪਣ। ਇਸੇ ਦੌਰਾਨ ਭਾਜਪਾ ਆਗੂ ਸ਼ਾਹ ਨਵਾਜ਼ ਹੁਸੈਨ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਦੇ ਖਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਸ਼ਾਹ ਨਵਾਜ਼ ਨੇ ਕਿਹਾ ਕਿ ਇਸ ਮਾਮਲੇ ’ਤੇ ਸੁਣਵਾਈ ਜਲਦੀ ਹੋਵੇ ਪ੍ਰੰਤੂ ਅਦਾਲਤ ਨੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਅਗਲੇ ਹਫ਼ਤੇ ਇਸ ਮਾਮਲੇ ’ਤੇ ਸੁਣਵਾਈ ਕਰ ਸਕਦੀ ਹੈ। ਧਿਆਨ ਰਹੇ ਕਿ ਦਿੱਲੀ ਦੀ ਰਹਿਣ ਵਾਲੀ ਪੀੜਤਾ ਨੇ 2018 ’ਚ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਚ ਉਨ੍ਹਾਂ ਸ਼ਾਹ ਨਵਾਜ਼ ਹੁਸੈਨ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਸੀ। ਪੀੜਤਾ ਦਾ ਆਰੋਪ ਸੀ ਕਿ ਉਸ ਦੇ ਨਾਲ ਛਤਰਪੁਰ ਫਾਰਮ ਹਾਊਸ ’ਚ ਬਲਾਤਕਾਰ ਕੀਤਾ ਗਿਆ ਸੀ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …