Breaking News
Home / ਪੰਜਾਬ / ਭਾਜਪਾ ਨੇ 2024 ਨੂੰ ਦੇਖਦਿਆਂ ਪੰਜਾਬ ਵੱਲ ਨੂੰ ਵੀ ਵਧਾਏ ਕਦਮ

ਭਾਜਪਾ ਨੇ 2024 ਨੂੰ ਦੇਖਦਿਆਂ ਪੰਜਾਬ ਵੱਲ ਨੂੰ ਵੀ ਵਧਾਏ ਕਦਮ

ਪਹਿਲੀ ਵਾਰ ਕਿਸੇ ਸਿੱਖ ਵਿਅਕਤੀ ਨੂੰ ਸੰਸਦੀ ਬੋਰਡ ’ਚ ਦਿੱਤੀ ਥਾਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਭਾਰਤ ਵਿਚ 2024 ਵਿਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਭਾਰਤੀ ਜਨਤਾ ਪਾਰਟੀ ਨੇ ਹੁਣੇ ਤੋਂ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਦੇਸ਼ ਵਿਚ ਲਗਾਤਾਰ ਦੂਜੀ ਵਾਰ ਸਰਕਾਰ ਬਣਾ ਚੁੱਕੀ ਹੈ ਅਤੇ ਹੁਣ ਤੀਜੀ ਵਾਰ ਵੀ ਸਰਕਾਰ ਬਣਾਉਣ ਨੂੰ ਲੈ ਕੇ ਕਈ ਸੂਬਿਆਂ ਵਿਚ ਰਾਜਨੀਤਕ ਉਥਲ ਪੁਥਲ ਵੀ ਕਰਵਾ ਰਹੀ ਹੈ। ਇਸਦੇ ਚੱਲਦਿਆਂ ਹੁਣ ਭਾਜਪਾ ਨੇ ਪੰਜਾਬ ਵੱਲ ਨੂੰ ਵੀ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨ ਨਵੇਂ ਸੰਸਦੀ ਬੋਰਡ ਦਾ ਐਲਾਨ ਕੀਤਾ, ਜਿਸ ਵਿਚ ਪੰਜਾਬ ਤੋਂ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ਦੀ ਸਰਵਉਚ ਫੈਸਲੇ ਲੈਣ ਵਾਲੀ ਕਮੇਟੀ ਵਿਚ ਕਿਸੇ ਸਿੇੱਖ ਵਿਅਕਤੀ ਦੀ ਪ੍ਰਤੀਨਿਧਤਾ ਦੇਖਣ ਨੂੰ ਮਿਲੇਗੀ। ਲਾਲਪੁਰਾ ਇਸ ਸਮੇਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਸਾਬਕਾ ਆਈਪੀਐਸ ਅਧਿਕਾਰੀ ਹਨ ਅਤੇ ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਰੋਪੜ ਤੋਂ ਚੋਣ ਲੜੀ ਸੀ, ਪਰ ਉਹ ਹਾਰ ਗਏ ਸਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …