Breaking News
Home / ਪੰਜਾਬ / ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ

ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ

ਹਾਈਕੋਰਟ ਨੇ ਜੰਜੂਆ ਖਿਲਾਫ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੰਜੂਆ ਖਿਲਾਫ ਦਾਇਰ ਪਟੀਸ਼ਨ ਖਾਰਜ ਦਿੱਤੀ ਹੈ। ਪਟੀਸ਼ਨ ਵਿਚ ਜੰਜੂਆ ਦੀ ਪ੍ਰਮੋਸ਼ਨ ਅਤੇ ਚੀਫ ਸੈਕਟਰੀ ਅਹੁਦੇ ’ਤੇ ਨਿਯੁਕਤੀ ਨੂੰ ਚੈਲੰਜ ਕੀਤਾ ਗਿਆ ਸੀ। ਇਸਦੇ ਚੱਲਦਿਆਂ ਉਨ੍ਹਾਂ ਖਿਲਾਫ ਭਿ੍ਰਸ਼ਟਾਚਾਰ ਦੇ ਇਕ ਪੈਂਡਿੰਗ ਮਾਮਲੇ ਦਾ ਵੀ ਹਵਾਲਾ ਦਿੱਤਾ ਗਿਆ ਸੀ। ਅੱਜ ਵੀਰਵਾਰ ਨੂੰ ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ, ਜਿਸ ਕਰਕੇ ਹਾਈਕੋਰਟ ਨੇ ਇਸ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸੁਣਵਾਈ ਵਿਚ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਵਿਨੋਦ ਘਈ ਪੇਸ਼ ਹੋਏ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਵੀ.ਕੇ. ਜੰਜੂਆ ਦੀ ਪ੍ਰਮੋਸ਼ਨ ਨਹੀਂ ਹੋਈ, ਉਨ੍ਹਾਂ ਨੂੰ ਚੀਫ ਸੈਕਟਰੀ ਦੇ ਤੌਰ ’ਤੇ ਟਰਾਂਸਫਰ ਕੀਤਾ ਗਿਆ ਹੈ। ਇਹ ਵੀ ਜ਼ਿਕਰਯੋਗ ਹੈ ਕਿ ਵੀ.ਕੇ. ਜੰਜੂਆ ਨੂੰ ਡਾਇਰੈਕਟਰ ਇੰਡਸਟਰੀਜ਼ ਰਹਿੰਦੇ ਹੋਏ 9 ਨਵੰਬਰ 2009 ਨੂੰ ਕਥਿਤ ਤੌਰ ’ਤੇ ਦੋ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਬਿੳੂਰੋ ਨੇ ਗਿ੍ਰਫਤਾਰ ਵੀ ਕੀਤਾ ਸੀ।

 

Check Also

ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ

ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …