2.2 C
Toronto
Saturday, April 11, 2026
spot_img
Homeਹਫ਼ਤਾਵਾਰੀ ਫੇਰੀਦਰਬਾਰ ਸਾਹਿਬ 'ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪਹੁੰਚਿਆ ਨੌਜਵਾਨ

ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪਹੁੰਚਿਆ ਨੌਜਵਾਨ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਉਕਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਹੇਠ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾਈ ਹੋਈ ਆਪਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ। ਇਸ ਸਬੰਧੀ ਸੂਚਨਾ ਮਿਲਣ ‘ਤੇ ਸ਼੍ਰੋਮਣੀ ਕਮੇਟੀ ਨੇ ਤੁਰੰਤ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਘੋਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿਉਕਤ ਵਿਅਕਤੀ ਦੀ ਪਛਾਣ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਵਜੋਂ ਹੋਈ ਹੈ, ਜੋ ਕਾਂਗਰਸ ਪਾਰਟੀ ਦਾ ਨੁਮਾਇੰਦਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਧਰ ਦੂਜੇ ਪਾਸੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਪੱਪੂ ਦਾ ਕਹਿਣਾ ਹੈ ਕਿ ਕਰਮਜੀਤ ਸਿੰਘ ਗਿੱਲ ਜਿਸ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ, ਉਸਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ।

 

RELATED ARTICLES
POPULAR POSTS