ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੌਰੇ ‘ਤੇ ਆਉਣਗੇ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਹਾਲੀ ਜ਼ਿਲ੍ਹੇ ਦੇ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਵਿਖੇ ਪਹੁੰਚਣਗੇ, ਜਿੱਥੇ ਉਹ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਨਾਮ ਨਾਲ ਬਣਿਆ ਹੈ। ਇਹ ਹਸਪਤਾਲ ਜਿੱਥੇ ਕੈਂਸਰ ਦੇ ਸਸਤੇ ਇਲਾਜ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ, ਉਥੇ ਹੀ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਇਹ ਵਰਦਾਨ ਸਾਬਤ ਹੋਵੇਗਾ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …