ਨਵੀਂ ਦਿੱਲੀ : ਭਾਰਤ ਦੀ ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਦੇਸ਼ ‘ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ।
ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਜੇ.ਕੇ.ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ‘ਕੇਰਲਾ ਓਵਰਸੀਜ਼ ਐਸੋਸੀਏਸ਼ਨ’ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨੋਟਿਸ ਲਿਆ। ਜਿਸ ਵਿਚ ਮੰਗ ਕੀਤੀ ਗਈ ਹੈ ਕਿ ਐਨ.ਆਰ.ਆਈ. ਭਾਰਤੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਇਸ ‘ਤੇ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਬਾਰੇ ਪੈਂਡਿੰਗ ਪਈਆਂ ਪਟੀਸ਼ਨਾਂ ਨਾਲ ਜਨਹਿੱਤ ਪਟੀਸ਼ਨ ਨੂੰ ਨੱਥੀ ਕਰਨ ਦਾ ਹੁਕਮ ਦਿੱਤਾ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …