ਪੰਜਾਬ ਵਿਚ ਹੋਏ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਹੋਵੇਗੀ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਸ ਲਈ ਹਾਮੀ ਵੀ ਭਰ ਦਿੱਤੀ ਹੈ। ਇਸ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਸ਼ਿਕੰਜਾ ਕਸੇਗਾ। ਧਰਮਸੋਤ ਦੇ ਸਮਾਜਿਕ ਸੁਰੱਖਿਆ ਮੰਤਰੀ ਰਹਿੰਦਿਆਂ ਇਹ ਘੁਟਾਲਾ ਸਾਹਮਣੇ ਆਇਆ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਧਰਮਸੋਤ ਨੂੰ ਕਲੀਨ ਚਿੱਟ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਕਾਰਲਰਸ਼ਿਪ ਘੁਟਾਲੇ ਨਾਲ ਜੁੜੀਆਂ ਸਾਰੀਆਂ ਫਾਈਲਾਂ ਮੰਗਵਾ ਲਈਆਂ ਸਨ। ਸੂਤਰਾਂ ਮੁਤਾਬਕ ਸੀਬੀਆਈ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਾ ਚਾਹੁੰਦੇ ਹਨ। ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਮੀ ਵੀ ਭਰ ਦਿੱਤੀ ਹੈ। ਜ਼ਿਕਰਯੋਗ ਹੈ ਜੰਗਲਾਤ ਵਿਭਾਗ ਵਿਚ ਹੋਈ ਕੁਰੱਪਸ਼ਨ ਦੇ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਫਿਲਹਾਲ ਨਾਭਾ ਦੀ ਜੇਲ੍ਹ ਵਿਚ ਬੰਦ ਹੈ।