ਮਿਸੀਸਾਗਾ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੀ ਕਮਿਊਨਿਟੀ ਏਕਤਾ ਦਿਖਾਉਣ ਦੇ ਲਈ ਮਿਸੀਸਾਗਾ ‘ਚ ਇਕ ਸ਼ਾਂਤੀ ਪ੍ਰਾਥਨਾ ਆਯੋਜਿਤ ਕਰ ਰਹੀ ਹੈ ਅਤੇ ਇਹ ਪੂਰੀ ਤਰ੍ਹਾਂ ਨਾਲ ਗੈਰ ਰਾਜਨੀਤਿਕ ਹੈ ਅਤੇ ਇਸ ‘ਚ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
ਆਯੋਜਕਾਂ ਨੇ ਦੱਸਿਆ ਕਿ ਸਾਡਾ ਮੰਨਣਾ ਹੈ ਕਿ ਪੂਰੀ ਦੁਨੀਆ ‘ਚ ਮੌਜੂਦ ਭਾਰਤੀ ਅਤੇ ਪਾਕਿਸਤਾਨੀ ਭਾਈਚਾਰਾ ਇਕ ਦੂਜੇ ਤੋਂ ਅਲੱਗ ਨਹੀਂ ਹੈ। ਉਹ ਇਕੱਠੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਇਤਿਹਾਸ ਵੀ ਸਾਂਝਾ ਹੈ। ਉਨ੍ਹਾਂ ਦੇ ਮੂਲ, ਭਾਸ਼ਾ, ਸੰਸਕ੍ਰਿਤੀ ਇਕ ਹੀ ਹੈ ਅਤੇ ਦੋਵੇਂ ਦੇਸ਼ਾਂ ਦੇ ਨਾਗਰਿਕ ਆਪਸ ‘ਚ ਦੋਸਤੀ ਰੱਖਣ ‘ਚ ਵਿਸ਼ਵਾਸ ਰੱਖਦੇ ਹਨ। ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਕੈਨੇਡਾ ‘ਚ ਰਹਿੰਦੇ ਹਾਂ ਅਤੇ ਵੱਖ-ਵੱਖ ਭਾਈਚਾਰਿਆਂ ਅਤੇ ਸੰਸਕ੍ਰਿਤੀਆਂ ਨੂੰ ਦੇਖਦੇ ਹੋਏ ਇਹ ਮਹਿਸੂਸ ਕਰਦੇ ਹਾਂ ਕਿ ਅਸੀਂ ਇਕ-ਦੂਜੇ ਤੋਂ ਵੱਖ ਦਿਖਣ ਦੀ ਬਜਾਏ ਕਾਫ਼ੀ ਹੱਦ ਤੱਕ ਇਕ ਸਮਾਨ ਹੀ ਦਿਖਦੇ ਹਾਂ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …