12.7 C
Toronto
Tuesday, March 10, 2026
spot_img
Homeਭਾਰਤਕੇਜਰੀਵਾਲ ਵੱਲੋਂ ਗੁਜਰਾਤ ਵਾਸੀਆਂ ਨਾਲ ਮੁਫਤ ਸਿੱਖਿਆ ਦਾ ਵਾਅਦਾ

ਕੇਜਰੀਵਾਲ ਵੱਲੋਂ ਗੁਜਰਾਤ ਵਾਸੀਆਂ ਨਾਲ ਮੁਫਤ ਸਿੱਖਿਆ ਦਾ ਵਾਅਦਾ

ਇਸ ਸਾਲ ਦੇ ਅਖੀਰ ਵਿਚ ਹੋਣੀਆਂ ਹਨ ਗੁਜਰਾਤ ਵਿਧਾਨ ਸਭਾ ਚੋਣਾਂ
ਭੁਜ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਇੱਕ ਹੋਰ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਤਾਂ ਸਕੂਲਾਂ ਵਿੱਚ ਮੁਫ਼ਤ ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ।
ਉਨ੍ਹਾਂ ਪ੍ਰਾਈਵੇਟ ਸਕੂਲਾਂ ਦਾ ਆਡਿਟ ਕਰਵਾਉਣ ਦਾ ਐਲਾਨ ਵੀ ਕੀਤਾ। ਸੂਬੇ ਵਿੱਚ ਇਸ ਸਾਲ ਦੇ ਅਖ਼ੀਰ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ‘ਆਪ’ ਕਨਵੀਨਰ ਨੇ ਮੌਜੂਦਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਵੱਡੀ ਪੱਧਰ ‘ਤੇ ਨਵੇਂ ਸਕੂਲ ਖੋਲ੍ਹਣ ਦਾ ਵਾਅਦਾ ਵੀ ਕੀਤਾ। ਗੁਜਰਾਤ ਵਿੱਚ ਇਸ ਸਮੇਂ ਭਾਜਪਾ ਦੀ ਸਰਕਾਰ ਹੈ।
ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ”ਗੁਜਰਾਤ ਵਿੱਚ ਪੈਦਾ ਹੋਏ ਸਾਰੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਮਿਲੇਗੀ। ਅਸੀਂ ਕਿਸੇ ਨੂੰ ਮਜਬੂਰ ਨਹੀਂ ਕਰਾਂਗੇ। ਜੇਕਰ ਮਾਪਿਆਂ ਕੋਲ ਪੈਸਾ ਹੋਵੇਗਾ ਹੈ ਤਾਂ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਵਿੱਚ ਭੇਜ ਸਕੇਗਾ। ਪਰ ਜੇਕਰ ਉਨ੍ਹਾਂ ਕੋਲ ਪੈਸੇ ਨਹੀਂ ਹੋਣਗੇ ਤਾਂ ਅਸੀਂ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਲਈ ਪੈਸੇ ਦੀ ਤੋਟ ਨਹੀਂ ਹੋਣ ਦੇਵਾਂਗੇ। ਅਸੀਂ ਉਨ੍ਹਾਂ ਨੂੰ ਉੱਚ ਪਾਏ ਦੀ ਮੁਫ਼ਤ ਸਿੱਖਿਆ ਮੁਹੱਈਆ ਕਰਵਾਵਾਂਗੇ।”
ਉਨ੍ਹਾਂ ਕਿਹਾ ਕਿ ਜੇਕਰ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸਾਰੇ ਨਿੱਜੀ ਸਕੂਲਾਂ ਦਾ ਆਡਿਟ ਕਰਵਾਇਆ ਜਾਵੇਗਾ ਅਤੇ ਮਾਪਿਆਂ ਤੋਂ ਲਿਆ ‘ਵਾਧੂ ਪੈਸਾ’ ਵਾਪਸ ਕਰਵਾਇਆ ਜਾਵੇਗਾ ਜਿਵੇਂ ਦਿੱਲੀ ਵਿੱਚ ਕੀਤਾ ਗਿਆ ਹੈ।

RELATED ARTICLES
POPULAR POSTS