4.1 C
Toronto
Thursday, November 6, 2025
spot_img
Homeਦੁਨੀਆਪਾਕਿਸਤਾਨ ਦੇ ਗੁਰਦੁਆਰੇ 'ਚ ਲਹਿਰਾਇਆ ਕੌਮੀ ਝੰਡਾ

ਪਾਕਿਸਤਾਨ ਦੇ ਗੁਰਦੁਆਰੇ ‘ਚ ਲਹਿਰਾਇਆ ਕੌਮੀ ਝੰਡਾ

ਗੁਰੂਘਰ ‘ਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦੈ: ਧਾਮੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋਈ ਹੈ। ਇਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਸਿੱਖ ਜਿਨ੍ਹਾਂ ਨੇ ਹਰੀਆਂ ਦਸਤਾਰਾਂ ਸਜਾਈਆਂ ਹੋਈਆਂ ਹਨ ਅਤੇ ਪਾਕਿਸਤਾਨੀ ਝੰਡੇ ਫੜੇ ਹੋਏ ਹਨ, ਪਾਕਿਸਤਾਨੀ ਆਜ਼ਾਦੀ ਦਿਵਸ ਦੀ ਵਧਾਈ ਦੇ ਰਹੇ ਹਨ। ਉਹ ਪਾਕਿਸਤਾਨ ਆਜ਼ਾਦੀ ਦਿਵਸ ‘ਤੇ ਨਾਅਰੇ ਵੀ ਲਾਉਂਦੇ ਹਨ। ਉਹ ਉੱਥੇ ਹਾਜ਼ਰ ਮੀਡੀਆ ਨੂੰ ਦੱਸਦੇ ਹਨ ਕਿ ਜਲਦੀ ਹੀ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਜਾਵੇਗੀ। ਇਸ ਮਾਮਲੇ ਵਿਚ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਆਖਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਕੈਂਪਸ ਵਿੱਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਨੂੰ ਹੀ ਲਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਣਗੇ ਕਿ ਅਜਿਹੀ ਸਿੱਖ ਮਰਿਆਦਾ ਖਿਲਾਫ ਕਾਰਵਾਈ ਨੂੰ ਰੋਕਿਆ ਜਾਵੇ।

 

RELATED ARTICLES
POPULAR POSTS