ਬਰੈਂਪਟਨ/ਹਰਜੀਤ ਸਿੰਘ ਬਾਜਵਾ : ਉਨਟਾਰੀਓ ‘ਚ ਆ ਰਹੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਦੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਾ, ਸਮਝਣਾ ਅਤੇ ਉਨ੍ਹਾਂ ਦੇ ਹੱਲ ਵਾਸਤੇ ਨਿੱਠ ਕੇ ਕੰਮ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਬੀਤੇ ਲੰਬੇ ਸਮੇਂ ਤੋਂ ਕਮਿਊਨਿਟੀ ਨਾਲ ਨੇੜੇ ਤੋਂ ਵਿਚਰਨ ਕਰਕੇ ਸਕੂਲਾਂ ਨਾਲ਼ ਜੁੜੀਆਂ ਮਸ਼ਕਿਲਾਂ ਨੂੰ ਜਾਨਣ ਦਾ ਮੌਕਾ ਮਿਲ਼ਦਾ ਰਿਹਾ ਹੈ ਅਤੇ ਹਰ ਸਮੇਂ ‘ਤੇ ਉਨ੍ਹਾਂ ਮੁੱਦਿਆਂ ਨੂੰ ਅਧਿਆਪਕਾਂ, ਸਕੂਲ ਬੋਰਡ ਦੇ ਅਧਿਕਾਰੀਆਂ, ਵਿਧਾਇਕਾਂ ਅਤੇ ਉਨਟਾਰੀਓ ਦੇ ਸਿੱਖਿਆ ਮੰਤਰਾਲੇ ਕੋਲ਼ ਉਠਾਉਂਦੇ ਵੀ ਰਹੇ ਹਾਂ। ਉਨ੍ਹਾਂ ਕਿਹਾ ਕਿ ਸਕੂਲ ਟਰੱਸਟੀ ਵਜੋਂ ਬੋਰਡ ਵਿੱਚ ਵਾਰਡ 9-10 ਦੇ ਵਾਸੀਆਂ ਲਈ ਸੁਹਿਰਦਤਾ ਨਾਲ਼ ਕੰਮ ਕੀਤਾ ਜਾਵੇਗਾ। ਇਸੇ ਦੌਰਾਨ ਬੀਤੇ ਦਿਨਾਂ ਦੌਰਾਨ ਸ. ਜੌਹਲ ਨੇ ਕਮਿਊਨਿਟੀ ਦੇ ਬਹੁਤ ਸਾਰੇ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਜਿਸ ਵਿੱਚ ਆਦਮਪੁਰ ਇਲਾਕੇ ਦੇ ਬਰੈਂਪਟਨ ਅਤੇ ਕੈਲੇਡਨ ਵਾਸੀਆਂ ਦੀ ਪਿਕਨਿਕ ਵੀ ਸ਼ਾਮਲ ਸੀ। ਇਸ ਮੌਕੇ ‘ਤੇ ਜਗੀਰ ਸਿੰਘ ਬੈਂਸ, ਰਵੀ ਸਿੰਘ ਅਤੇ ਹਰਿੰਦਰ ਸਿੰਘ ਬੈਂਸ ਦੇ ਸੱਦੇ ‘ਤੇ ਵੱਡੀ ਗਿਣਤੀ ਵਿੱਚ ਆਦਮਪੁਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਮੌਕੇ ‘ਤੇ ਪਹੁੰਚ ਕੇ ਸਤਪਾਲ ਸਿੰਘ ਜੌਹਲ ਨੇ ਸੰਬੋਧਨ ਕੀਤਾ।
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …