Breaking News
Home / ਪੰਜਾਬ / ਲਾਲ ਕਿਲਾ ਹਿੰਸਾ ਮਾਮਲੇ ‘ਤੇ ਲਾਲਜੀਤ ਭੁੱਲਰ ਨੇ ਤੋੜੀ ਚੁੱਪ

ਲਾਲ ਕਿਲਾ ਹਿੰਸਾ ਮਾਮਲੇ ‘ਤੇ ਲਾਲਜੀਤ ਭੁੱਲਰ ਨੇ ਤੋੜੀ ਚੁੱਪ

ਕਿਹਾ : ਮੈਂ ਕਿਸਾਨ ਦਾ ਪੁੱਤਰ ਹਾਂ, ਕਿਸਾਨ ਅੰਦੋਲਨ ‘ਚ ਜਾ ਕੇ ਕੁੱਝ ਗਲਤ ਨਹੀਂ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਦੀ ਵੀਡੀਓ ਵਿਚ ਨਜ਼ਰ ਆਉਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਇਸ ਮਾਮਲੇ ਨੂੰ ਲੈ ਕੇ ਆਪਣੀ ਚੁੱਪ ਤੋੜੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੈਂ ਕਿਸਾਨ ਦਾ ਪੁੱਤਰ ਹਾਂ। ਕਿਸਾਨ ਅੰਦੋਲਨ ਸਮੇਂ ਪੰਜਾਬ ਦਾ ਹਰ ਕਿਸਾਨ ਅਤੇ ਉਸ ਦਾ ਪਰਿਵਾਰ ਦਿੱਲੀ ਅੰਦੋਲਨ ਵਿਚ ਸੀ। ਮੈਂ ਵੀ ਉਥੇ ਹੀ ਸਾਂ ਅਤੇ ਮੈਂ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਕੇ ਕੋਈ ਗਲਤੀ ਨਹੀਂ ਕੀਤੀ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਲਾਲਜੀਤ ਭੁੱਲਰ ਦਾ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿਚ ਉਹ ਲਾਲ ਕਿਲੇ ‘ਤੇ ਹੋਈ ਹਿੰਸਾ ਮੌਕੇ ਦੀਪ ਸਿੱਧੂ ਦੇ ਨਾਲ ਨਜ਼ਰ ਆਏ ਸਨ। ਇਹ ਵੀਡੀਓ ਦੀਪ ਸਿੱਧੂ ਵੱਲੋਂ ਬਣਾਇਆ ਗਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀਆਂ ਨੇ ਸਵਾਲ ਚੁੱਕਿਆ ਸੀ ਕਿ ਆਮ ਆਦਮੀ ਪਾਰਟੀ ਵਾਲੇ ਦੀਪ ਸਿੱਧੂ ਨੂੰ ਰਾਸ਼ਟਰ ਵਿਰੋਧੀ ਦੱਸਦੇ ਰਹੇ ਪ੍ਰੰਤੂ ਹੁਣ ਲਾਲ ਕਿਲਾ ਹਿੰਸਾ ‘ਚ ਸ਼ਮੂਲੀਅਤ ਕਰਨ ਵਾਲੇ ਮੌਜੂਦਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਆਮ ਆਦਮੀ ਪਾਰਟੀ ਵਾਲੇ ਕੀ ਕਹਿਣਗੇ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।