-0.2 C
Toronto
Thursday, December 25, 2025
spot_img
Homeਪੰਜਾਬਪਠਾਣਮਾਜਰਾ ਨੂੰ ਪਾਰਟੀ 'ਚੋਂ ਕੱਢਿਆ ਜਾਵੇ : ਚੰਦੂਮਾਜਰਾ

ਪਠਾਣਮਾਜਰਾ ਨੂੰ ਪਾਰਟੀ ‘ਚੋਂ ਕੱਢਿਆ ਜਾਵੇ : ਚੰਦੂਮਾਜਰਾ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਕਿ ਉਹ ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਪਣੀ ਪਤਨੀ ਨਾਲ ਧੋਖਾ ਕਰਨ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਆਰੋਪਾਂ ਕਾਰਨ ਪਾਰਟੀ ਵਿਚੋਂ ਕੱਢਣ। ਇਸ ਦੌਰਾਨ ਚੰਦੂਮਾਜਰਾ ਨੇ ਮੰਗ ਕੀਤੀ ਕਿ ਪਠਾਣਮਾਜਰਾ ਦੀ ਪਤਨੀ ਵੱਲੋਂ ਜ਼ੀਰਕਪੁਰ ਪੁਲਿਸ ਕੋਲ ਦਿੱਤੀ ਸ਼ਿਕਾਇਤ ਦੇ ਮਾਮਲੇ ਵਿਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਮਹਿਲਾ ਵੱਲੋਂ ਵਿਧਾਇਕ ਦੀ ਅਸ਼ਲੀਲ ਵੀਡੀਓ ਪੇਸ਼
ਸ਼ਿਕਾਇਤਕਰਤਾ ਨੇ ਵਿਧਾਇਕ ਦੀ ਆਨਲਾਈਨ ਚੈਟ ਕਰਨ ਵੇਲੇ ਦੀ ਇੱਕ ਅਸ਼ਲੀਲ ਵੀਡੀਓ ਪੇਸ਼ ਕੀਤੀ ਹੈ।
ਇਸ ਤੋਂ ਇਲਾਵਾ ਮਹਿਲਾ ਨੇ ਆਰੋਪ ਲਾਇਆ ਕਿ ਵਿਧਾਇਕ ਵੱਲੋਂ ਭ੍ਰਿਸ਼ਟਾਚਾਰ ਫੈਲਾਇਆ ਜਾ ਰਿਹਾ ਹੈ, ਜਿਸ ਦੇ ਇਕ-ਇਕ ਕਰੋੜ ਰੁਪਏ ਦੀ ਕੀਮਤ ਦੇ ਕਥਿਤ ਤੌਰ ‘ਤੇ ਦੋ ਫਲੈਟ ਵੀ ਹਨ।
ਇਸ ਤੋਂ ਇਲਾਵਾ ਉਹ ਲੰਘੇ ਦਿਨੀਂ ਜੀਬੀਪੀ ਗਰੁੱਪ ਦੇ ਬਿਲਡਰ ਸਤੀਸ਼ ਗੁਪਤਾ ਨਾਲ ਸੈਟਿੰਗ ਕਰਨ ਦੁਬਈ ਵੀ ਗਏ ਸਨ। ਵਿਧਾਇਕ ਪਠਾਣਮਾਜਰਾ ਨੇ ਇਨ੍ਹਾਂ ਆਰੋਪਾਂ ਨੂੰ ਵੀ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਜੇਕਰ ਕੋਈ ਸਬੂਤ ਹੈ ਤਾਂ ਪੇਸ਼ ਕੀਤਾ ਜਾਵੇ।

 

RELATED ARTICLES
POPULAR POSTS