8.2 C
Toronto
Saturday, May 16, 2026
spot_img
Homeਪੰਜਾਬ'ਆਪ' ਵਿਧਾਇਕ ਪਠਾਣਮਾਜਰਾ 'ਤੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਗੈਰ ਦੂਜਾ ਵਿਆਹ...

‘ਆਪ’ ਵਿਧਾਇਕ ਪਠਾਣਮਾਜਰਾ ‘ਤੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਗੈਰ ਦੂਜਾ ਵਿਆਹ ਕਰਵਾਉਣ ਦਾ ਆਰੋਪ

ਮਹਿਲਾ ਨੇ ਜ਼ੀਰਕਪੁਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ; ਵਿਧਾਇਕ ਖਿਲਾਫ ਕਾਰਵਾਈ ਮੰਗੀ
ਜ਼ੀਰਕਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ‘ਤੇ ਜ਼ੀਰਕਪੁਰ ਵਾਸੀ ਇਕ ਮਹਿਲਾ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਤੇ ਧਮਕੀਆਂ ਦੇਣ ਦਾ ਆਰੋਪ ਲਾਉਂਦਿਆਂ ਸਥਾਨਕ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਗੁਰਪ੍ਰੀਤ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਆਰੋਪ ਲਾਇਆ ਕਿ ਉਸ ਦੇ ਲੰਘੇ ਕੁਝ ਸਾਲਾਂ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਸਬੰਧ ਸਨ, ਜਿਸ ਨੇ ਕਥਿਤ ਤੌਰ ‘ਤੇ ਝੂਠ ਬੋਲਿਆ ਸੀ ਕਿ ਪਹਿਲੀ ਪਤਨੀ ਨਾਲ ਤਲਾਕ ਹੋਣ ਮਗਰੋਂ ਉਹ ਹੁਣ ਵੱਖ ਰਹਿੰਦਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਧਾਇਕ ਨੇ ਉਸ ਨਾਲ 14 ਅਗਸਤ 2021 ਵਿੱਚ ਲੁਧਿਆਣਾ ਵਿੱਚ ਵਿਆਹ ਕਰਵਾਇਆ ਸੀ। ਉਸ ਨੇ ਥਾਣੇ ਵਿੱਚ ਵਿਆਹ ਵੇਲੇ ਦੀ ਤਸਵੀਰ ਵੀ ਪੇਸ਼ ਕੀਤੀ। ਪੀੜਤਾ ਨੇ ਦੱਸਿਆ ਕਿ ਚੋਣਾਂ ਦੌਰਾਨ ਤਲਾਕ ਨਾ ਹੋਣ ਬਾਰੇ ਪਤਾ ਲੱਗਣ ‘ਤੇ ਵਿਧਾਇਕ ਨੇ ਪਹਿਲੀ ਪਤਨੀ ਨੂੰ ਛੱਡ ਕੇ ਉਸ ਨਾਲ ਰਹਿਣ ਦਾ ਭਰੋਸਾ ਦੇ ਕੇ ਉਸ ਨੂੰ ਚੁੱਪ ਕਰਵਾ ਦਿੱਤਾ। ਚੋਣ ਜਿੱਤਣ ਮਗਰੋਂ ਪਠਾਣਮਾਜਰਾ ਆਪਣੇ ਵਾਅਦੇ ਤੋਂ ਮੁੱਕਰ ਗਿਆ ਤੇ ਉਸ ਨੂੰ ਧਮਕਾਉਣਾ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਨੇ ਆਰੋਪ ਲਾਇਆ ਕਿ 15 ਅਗਸਤ ਤੋਂ ਪਹਿਲਾਂ ਵਿਧਾਇਕ ਨੇ ਜ਼ੀਰਕਪੁਰ ਆ ਕੇ ਵੀ ਉਸ ਨੂੰ ਧਮਕਾਇਆ ਸੀ। ਜ਼ੀਰਕਪੁਰ ਦੇ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਮਹਿਲਾ ਵੱਲੋਂ ਵਿਧਾਇਕ ਖ਼ਿਲਾਫ਼ ਦਿੱਤੀ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੜਤਾਲ ਮਗਰੋਂ ਹੀ ਕੁਝ ਕਿਹਾ ਜਾ ਸਕਦਾ ਹੈ।
ਵਿਧਾਇਕ ਨੇ ਵਿਆਹ ਕਰਵਾਉਣ ਦੀ ਗੱਲ ਕਬੂਲੀ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਉਕਤ ਮਹਿਲਾ ਨਾਲ ਵਿਆਹ ਕਰਵਾਉਣ ਦੇ ਆਰੋਪਾਂ ਨੂੰ ਮੰਨਦੇ ਹੋਏ ਕਿਹਾ ਕਿ ਉਸਨੇ ਕੋਈ ਧਮਕੀ ਨਹੀਂ ਦਿੱਤੀ। ਇਸ ਦੌਰਾਨ ਉਨ੍ਹਾਂ ਸਨੌਰ ਹਲਕੇ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂਆਂ ਦੇ ਨਾਮ ਲੈਂਦਿਆਂ ਇਸ ਮਹਿਲਾ ਰਾਹੀਂ ਉਸ ਨੂੰ ਬਦਨਾਮ ਕਰਨ ਦੇ ਆਰੋਪ ਲਾਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਧਮਕੀ ਦਿੱਤੀ ਹੈ ਤਾਂ ਉਹ ਸਬੂਤ ਪੇਸ਼ ਕਰੇ।

 

RELATED ARTICLES
POPULAR POSTS