28.1 C
Toronto
Thursday, July 9, 2026
spot_img
Homeਪੰਜਾਬਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ 'ਚ 75 ਘੰਟਿਆਂ ਦਾ ਧਰਨਾ ਸ਼ੁਰੂ

ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ‘ਚ 75 ਘੰਟਿਆਂ ਦਾ ਧਰਨਾ ਸ਼ੁਰੂ

ਲਖੀਮਪੁਰ ਖੀਰੀ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਵੀਰਵਾਰ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਜ਼ਿਲ੍ਹਾ ਪ੍ਰਧਾਨ ਅਤੇ ਇਸ ਧਰਨੇ ਦੇ ਸਥਾਨਕ ਕਨਵੀਨਰ ਦਿਲਬਾਗ ਸਿੰਘ ਸੰਧੂ ਨੇ ਦੱਸਿਆ ਕਿ ਬੁੱਧਵਾਰ ਨੂੰ ਹੀ ਧਰਨਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ, ਕੌਮੀ ਜਥੇਬੰਦਕ ਸਕੱਤਰ ਭੂਦੇਵ ਸ਼ਰਮਾ ਅਤੇ ਜਥੇਬੰਦੀ ਦੇ ਹੋਰ ਪ੍ਰਮੁੱਖ ਆਗੂ ਇੱਥੇ ਪਹੁੰਚ ਗਏ ਸਨ। ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੀ ਪਹੁੰਚ ਗਏ ਹਨ। ਇਸ ਧਰਨੇ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲੈਣ ਦੇ ਸਵਾਲ ‘ਤੇ ਸੰਧੂ ਨੇ ਕਿਹਾ ਕਿ ਉਨ੍ਹਾਂ ਇਸ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਹੈ। ਹਾਲਾਂਕਿ ਨਾ ਕੋਈ ਲਿਖਤੀ ਇਜਾਜ਼ਤ ਮੰਗੀ ਜਾਂ ਨਾ ਹੀ ਮਿਲੀ।

RELATED ARTICLES
POPULAR POSTS