-11 C
Toronto
Wednesday, January 21, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਚ 'ਪੰਜਾਬ ਏਵੀਏਸ਼ਨ ਮਿਊਜ਼ੀਅਮ' ਸਥਾਪਤ ਕਰਨ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਚ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਲਈ ਹਰੀ ਝੰਡੀ

ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਨੇ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ‘ਤੇ ਲਿਆ ਹੈ। ਉਨਾਂ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਦਾ ਇੱਕ ਸਦੀ ਪੁਰਾਣਾ ਇਤਿਹਾਸ ਹੈ, ਜਿਸ ਬਾਰੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਵਾਉਣ ਦੀ ਲੋੜ ਹੈ। ਇਸ ਲਈ ਪਟਿਆਲਾ ਵਿੱਚ ਮਿਊਜ਼ੀਅਮ ਸਥਾਪਤ ਕਰਕੇ ਸੂਬੇ ਦੇ ਹਵਾਬਾਜ਼ੀ ਖੇਤਰ ਦੇ ਇਤਿਹਾਸ ਤੇ ਕਲਾਕ੍ਰਿਤਾਂ ਨੂੰ ਦਰਸਾਇਆ ਜਾਵੇਗਾ। ਇਸ ਤੋਂ ਇਲਾਵਾ ਹਵਾਈ ਜਹਾਜ਼ਾਂ ਦੇ ਮਾਡਲ, ਤਸਵੀਰਾਂ, ਨਕਸ਼ੇ, ਮਾਡਲਾਂ ਦੀ ਐਨੀਮੇਸ਼ਨ ਰਾਹੀਂ ਪੇਸ਼ਕਾਰੀ, ਪਾਇਲਟਾਂ ਤੇ ਹੋਰ ਸਟਾਫ਼ ਦੇ ਕੱਪੜੇ ਤੇ ਉਪਕਰਨ ਵੀ ਮਿਊਜ਼ੀਅਮ ਵਿੱਚ ਦਿਖਾਏ ਜਾ ਸਕਦੇ ਹਨ। ਮਾਨ ਨੇ ਕਿਹਾ ਕਿ ਮਿਊਜ਼ੀਅਮ ਵਿੱਚ ਰਸਾਲੇ, ਤਕਨੀਕੀ ਨਿਯਮਾਂਵਲੀ, ਤਸਵੀਰਾਂ ਤੇ ਨਿੱਜੀ ਪੁਰਾਲੇਖ ਵੀ ਦਰਸਾਏ ਜਾਣ, ਜੋ ਅਕਸਰ ਹਵਾਬਾਜ਼ੀ ਖੇਤਰ ਦੇ ਖੋਜਾਰਥੀਆਂ ਨੂੰ ਲੇਖ ਜਾਂ ਕਿਤਾਬਾਂ ਲਿਖਣ ਜਾਂ ਪੁਰਾਣੇ ਹਵਾਈ ਜਹਾਜ਼ਾਂ ਨੂੰ ਠੀਕ ਕਰਨ ਲਈ ਤਕਨੀਸ਼ੀਅਨਾਂ ਦੇ ਕੰਮ ਆਉਂਦੇ ਹਨ। ਉਨਾਂ ਕਿਹਾ ਕਿ 350 ਏਕੜ ਥਾਂ ਵਿੱਚ ਫੈਲਿਆ ‘ਪਟਿਆਲਾ ਏਵੀਏਸ਼ਨ ਕੰਪਲੈਕਸ’ ਇਕ ਵਿਰਾਸਤੀ ਸੰਸਥਾ ਹੈ, ਜੋ 20ਵੀਂ ਸਦੀ ਦੇ ਪਹਿਲੇ ਦਹਾਕੇ ਵਿੱਚ ਸਥਾਪਤ ਕੀਤੀ ਗਈ ਸੀ।

 

RELATED ARTICLES
POPULAR POSTS