Breaking News
Home / ਪੰਜਾਬ / ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਆਗਾਜ਼

ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਆਗਾਜ਼

ਲੁਧਿਆਣਾ : ਆਜ਼ਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਚਾਂਦ ਸਿਨੇਮਾ ਨੇੜੇ ਸੂਬੇ ਦੇ ਪਹਿਲੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਨਰਸ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਟੈਸਟ ਮੁਫ਼ਤ ਕੀਤੇ ਜਾਣਗੇ। ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ। ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਨਗੇ।
ਪੰਜਾਬ ਦੀਆਂ ਸਿਹਤ ਸੰਭਾਲ ਸੇਵਾਵਾਂ ‘ਚ ਕ੍ਰਾਂਤੀ ਜਾਰੀ ਰਹੇਗੀ : ਭਗਵੰਤ ਮਾਨ
ਚੰਡੀਗੜ੍ਹ : ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਅਜਿਹੇ ਕਲੀਨਿਕਾਂ ਦਾ ਜਾਲ ਵਿਛਾਉਣ ਲਈ ਲੋਕਾਂ ਨਾਲ ਕੀਤੀ ਵਚਨਬੱਧਤਾ ਤਹਿਤ ਅਸੀਂ 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿਹੜੇ 15 ਅਗਸਤ ਨੂੰ ਸਮਰਪਿਤ ਕੀਤੇ 75 ਕਲੀਨਿਕਾਂ ਤੋਂ ਇਲਾਵਾ ਹਨ।
ਉਨ੍ਹਾਂ ਕਿਹਾ ਕਿ ਛੇਤੀ ਹੀ ਅਜਿਹੇ ਕਲੀਨਿਕ ਸੂਬੇ ਦੇ ਕੋਨੇ-ਕੋਨੇ ਵਿਚ ਖੋਲ੍ਹੇ ਜਾਣਗੇ ਅਤੇ ਸਿਹਤ ਸੰਭਾਲ ਸੇਵਾਵਾਂ ‘ਚ ਕ੍ਰਾਂਤੀ ਜਾਰੀ ਰਹੇਗੀ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …