ਕਿਸਾਨ ਆਗੂ ਬਲਬੀਰ ਸਿੰਘ ਰਾਜਵਾਲ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੀ ਗਈ। ਜਿਸ ਸਬੰਧੀ ਕਿਸਾਨ ਆਗੂਆਂ ਵੱਲੋਂ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। ਇਹ ਰੈਲੀਆਂ ਅਤੇ ਕਾਨਫਰੰਸਾਂ 15 ਸਤੰਬਰ, 20 ਸਤੰਬਰ, 30 ਸਤੰਬਰ, 5 ਅਕਤੂਬਰ, 10 ਅਕਤੂਬਰ ਅਤੇ 15 ਅਕਤੂਬਰ ਨੂੰ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਦੇ ਪਾਣੀਆਂ ਦੇ ਮਸਲੇ ਸਮੇਤ ਹੋਰ ਮੁੱਦਿਆਂ ਨੂੰ ਚੁੱਕਿਆ ਜਾਵੇਗਾ ਤਾਂ ਜੋ ਅਵੇਸਲੀ ਹੋਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਡੂੰਘੀ ਨੀਂਦ ਤੋਂ ਜਗਾਇਆ ਜਾਵੇ। ਰਾਜੇਵਾਲ ਨੇ ਦੱਸਿਆ ਕਿ ਇਹ ਰੈਲੀਆਂ ਅਤੇ ਕਾਨਫਰੰਸਾਂ ਫਤਿਹਗੜ੍ਹ ਸਾਹਿਬ, ਮਹਿਤਾ ਚੌਕ ਅੰਮਿ੍ਰਤਸਰ, ਫਗਵਾੜਾ, ਬਠਿੰਡਾ, ਮੋਰਿੰਡਾ, ਨਾਭਾ ਅਤੇ ਤਲਵੰਡੀ ਸਾਬੋ ਵਿਖੇ ਕੀਤੀਆਂ ਜਾਣਗੀਆਂ। ਇਨ੍ਹਾਂ ਕਾਨਫਰੰਸਾਂ ਅਤੇ ਰੈਲੀਆਂ ਦੌਰਨ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਸਬੰਧੀ ਸੁਚੇਤ ਕੀਤਾ ਜਾਵੇਗਾ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਨਾ ਦਿੱਤਾ ਜਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।