Breaking News
Home / ਭਾਰਤ / ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਭਗਵਾਨ ਸ੍ਰੀ ਕਿ੍ਰਸ਼ਨ ਦੀ ਕਿਰਪਾ ਤੁਹਾਡੇ ਸਾਰਿਆਂ ’ਤੇ ਬਣੀ ਰਹੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਅੱਜ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਮੰਦਰਾਂ ਵਿਚ ਮੱਥਾ ਟੇਕਣ ਲਈ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਮੁਰਮੂ ਨੇ ਟਵੀਟ ਕਰਕੇ ਕਿਹਾ ਕਿ ਜਨਮ ਅਸ਼ਟਮੀ ਦੇ ਸ਼ੁਭ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ। ਭਗਵਾਨ ਕ੍ਰਿਸ਼ਨ ਦੀ ਜੀਵਨ ਲੀਲਾ ਸਾਨੂੰ ਲੋਕਾਂ ਦੀ ਭਲਾਈ ਲਈ ਨਿਰਸਵਾਰਥ ਕਰਮ ਕਰਨ ਦੀ ਸਿੱਖਿਆ ਦਿੰਦੀ ਹੈ ਅਤੇ ਮੈਂ ਕਾਮਨਾ ਕਰਦੀ ਹਾਂ ਕਿ ਇਹ ਪਵਿੱਤਰ ਤਿਉਹਾਰ ਸਾਨੂੰ ਸਾਰਿਆਂ ਨੂੰ ਸੋਚ, ਬਚਨ ਅਤੇ ਕਰਮ ਨਾਲ ਸਾਰਿਆਂ ਦੇ ਹਿਤਾਂ ਨੂੰ ਪਹਿਲ ਦੇਣ ਦੀ ਪ੍ਰੇਰਨਾ ਦੇਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਤੀ ਅਤੇ ਖੁਸ਼ੀ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿਚ ਖੁਸ਼ਹਾਲੀ ਲੈ ਕੇ ਆਵੇ। ਉਧਰ ਪੰਜਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਮੂਹ ਪੰਜਾਬੀਆਂ ਨੂੰ ਜਨਮ ਅਸ਼ਟਮੀ ਮੌਕੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਕਿਰਪਾ ਤੁਹਾਡੇ ਸਾਰਿਆਂ ’ਤੇ ਬਣੀ ਰਹੇ ਅਤੇ ਹਰ ਇਕ ਘਰ ਵਿਚ ਖੁਸ਼ੀਆਂ-ਖੇੜਿਆਂ ਦਾ ਵਾਸਾ ਹੋਵੇ।

 

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …