-4.6 C
Toronto
Wednesday, December 3, 2025
spot_img
Homeਪੰਜਾਬਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਹਨ ਪੰਜਾਬ ਦੇ ਆਗੂ

ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਹਨ ਪੰਜਾਬ ਦੇ ਆਗੂ

ਕੇਂਦਰ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਵਿਅਕਤੀਆਂ ਦੀ ਲਿਸਟ ਭੇਜੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਈ ਰਾਜਨੀਤਿਕ ਆਗੂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਹਨ। ਇਸ ਸਬੰਧੀ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਵਿਅਕਤੀਆਂ ਲਿਸਟ ਭੇਜੀ ਹੈ, ਜਿਨ੍ਹਾਂ ਦੀ ਸੁਰੱਖਿਆ ਸਬੰਧੀ ਉਨ੍ਹਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਪੰਜਾਬ ’ਚ ਵੀਆਈਪੀਜ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਾਫ਼ੀ ਸੰਵੇਦਨਸ਼ੀਲ ਹੋ ਚੁੱਕਿਆ। ਕਿਉਂਕਿ ਸੁਰੱਖਿਆ ’ਚ ਕਟੌਤੀ ਹੋਣ ਦੇ ਅਗਲੇ ਦਿਨ ਹੀ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਸ਼ਰ੍ਹੇਆਮ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਜਿਹੜੀ ਲਿਸਟ ਡੀਜੀਪੀ ਨੂੰ ਭੇਜੀ ਗਈ ਹੈ ਉਨ੍ਹਾਂ 4 ਕਾਂਗਰਸੀ ਆਗੂਆਂ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਨੂੰ ਸਭ ਤੋਂ ਵੱਧ ਖਤਰਾ ਦੱਸਿਆ ਗਿਆ ਹੈ। ਇਨ੍ਹਾਂ ’ਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰਧਾਵਾ, ਗੁਰਕੀਰਤ ਸਿੰਘ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਨਾਮ ਸ਼ਾਮਲ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਨ੍ਹਾਂ ਆਗੂਆਂ ਦੀ ਸੁਰੱਖਿਆ ’ਤੇ ਧਿਆਨ ਦੇਣ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵੀਆਈਪੀਜੀ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਸੀ।

 

RELATED ARTICLES
POPULAR POSTS