ਕਿਹਾ : ਮੈਨੂੰ ਦੋ-ਚਾਰ ਦਿਨਾਂ ’ਚ ਕੀਤਾ ਜਾ ਸਕਦਾ ਹੈ ਗਿ੍ਰਫ਼ਤਾਰ, ਦਿੱਲੀ ਦੀ ਸ਼ਰਾਬ ਨੀਤੀ ਨੂੰ ਦੱਸਿਆ ਬੇਹਤਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੇ ਘਰ ਸ਼ਰਾਬ ਨੀਤੀ ’ਚ ਹੋਏ ਘੋਟਾਲੇ ਨੂੰ ਲੈ ਕੇ ਕੱਲ੍ਹ ਸੀਬੀਆਈ ਵੱਲੋਂ ਰੇਡ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਮਨੀਸ਼ ਸਿਸੋਦੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਸ਼ਰਾਬ ਨੀਤੀ ’ਤੇ ਆਪਣੀ ਸਫਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਸ਼ਰਾਬ ਨੀਤੀ ਨੂੰ ਲੈ ਕੇ ਇਹ ਵਿਵਾਦ ਖੜ੍ਹਾ ਕੀਤਾ ਗਿਆ ਹੈ, ਉਹ ਦੇਸ਼ ਦੀ ਸਭ ਤੋਂ ਵਧੀਆ ਸ਼ਰਾਬ ਪਾਲਿਸੀ ਹੈ। ਸਿਸੋਦੀਆ ਨੇ ਕਿਹਾ ਕਿ ਇਸ ਪਾਲਿਸੀ ਨੂੰ ਅਸੀਂ ਇਮਾਨਦਾਰੀ ਨਾਲ ਲਾਗੂ ਕਰ ਰਹੇ ਸੀ ਪ੍ਰੰਤੂ ਇਸ ਨੀਤੀ ਨੂੰ ਫੇਲ ਕਰਨ ਦੇ ਲਈ ਐਲਜੀ ਨੇ ਦਖਲ ਦੇ ਕੇ ਇਸ ਨੀਤੀ ਨੂੰ ਬਦਲ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਐਲ ਜੀ ਦਿੱਲੀ ਸਰਕਾਰ ਵੱਲੋਂ ਲਏ ਗਏ ਫੈਸਲੇ ਨੂੰ ਨਾ ਬਦਲਦੇ ਤਾਂ ਸਾਨੂੰ ਹਰ ਸਾਲ 10 ਹਜ਼ਾਰ ਕਰੋੜ ਰੁਪਏ ਦਾ ਫਾਇਦਾ ਹੋਣਾ ਸੀ। ਸਿਸੋਸਦੀਆ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਜਲਦੀ ਹੀ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ ਪ੍ਰੰਤੂ ਮੈਂ ਡਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਕੇਂਦਰ ਸਰਕਾਰ ਵੱਲੋਂ ਕੰਟਰੋਲ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਂ ਕੁਝ ਵੀ ਗਲਤ ਨਹੀਂ ਕੀਤਾ ਇਸ ਲਈ ਮੈਨੂੰ ਕੋਈ ਵੀ ਡਰ ਨਹੀਂ ਕਿਉਂਕਿ ਅਸੀਂ ਭਗਤ ਸਿੰਘ ਦੀ ਸੋਚ ਅਨੁਸਾਰ ਕੰਮ ਕਰਨ ਵਾਲੇ ਇਨਸਾਨ ਹਾਂ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …