Breaking News
Home / ਪੰਜਾਬ / ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ 37ਵੀਂ ਬਰਸੀ ਮੌਕੇ ਕੀਤਾ ਗਿਆ ਯਾਦ

ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ 37ਵੀਂ ਬਰਸੀ ਮੌਕੇ ਕੀਤਾ ਗਿਆ ਯਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਸੰਗਰੂਰ/ਬਿਊਰੋ ਨਿਊਜ਼ : ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸੰਤ ਹਰਚੰਦ ਸਿੰਘ ਲੌਂਗੌਵਾਲ ਦੀ 37ਵੀਂ ਬਰਸੀ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਮਨਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਕਿ ਸਿੱਖ ਕੌਮ ਦੀ ਸਨਮਾਨਿਤ ਸਖਸ਼ੀਅਤ ਜਥੇਦਾਰ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਮੈਂ ਸਤਿਕਾਰ ਸਹਿਤ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਜਥੇਦਾਰ ਜੀ ਨੇ ਸਿੱਖ ਕੌਮ ਲਈ ਅਨੇਕਾਂ ਮੋਰਚਿਆਂ ’ਚ ਸਿੱਖ ਕੌਮ ਦੀ ਅਗਵਾਈ ਅਤੇ ਕੌਮ ਦੀ ਨੁਮਾਇੰਦਾ ਸੰਸਦਾ ਐਸ ਜੀ ਪੀ ਸੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ। ਉਧਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਪੰਥਕ ਸਿਆਸਤ ਦੇ ਬਾਬਾ ਬੋਹੜ ਅਤੇ ਕੌਮ ਦੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸੁਖਬੀਰ ਬਾਦਲ ਨੇ ਅੱਗੇ ਲਿਖਿਆ ਕਿ ਸੰਤ ਲੌਂਗੋਵਾਲ ਨੇ 1975 ਦੀ ਐਮਰਜੈਂਸੀ ਵਰਗੇ ਨਾਜ਼ੁਕ ਦੌਰ ਸਮੇਂ ਸਿੱਖ ਕੌਮ ਦੀ ਬੇਮਿਸਾਲ ਅਗਵਾਈ ਕੀਤੀ ਸੀ ਅਤੇ ਉਨ੍ਹਾਂ ਆਪਣੀ ਪੂਰੀ ਜ਼ਿੰਦਗੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਸਮਰਪਿਤ ਕਰ ਦਿੱਤੀ। ਇਸ ਤੋਂ ਇਲਾਵਾ ਪੰਜਾਬ ਦੀਆਂ ਹੋਰ ਰਾਜਨੀਤਿਕ ਅਤੇ ਉਘੀਆਂ ਹਸਤੀਆਂ ਵੱਲੋਂ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

 

Check Also

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ …