Breaking News
Home / ਪੰਜਾਬ / ਸਕਾਲਰਸ਼ਿਪ ਘੋਟਾਲੇ ਦੀ ਨਹੀਂ ਹੋਵੇਗੀ ਸੀਬੀਆਈ ਜਾਂਚ

ਸਕਾਲਰਸ਼ਿਪ ਘੋਟਾਲੇ ਦੀ ਨਹੀਂ ਹੋਵੇਗੀ ਸੀਬੀਆਈ ਜਾਂਚ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੋਟਾਲੇ ਦੀ ਸੀਬੀਆਈ ਜਾਂਚ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤੋਂ ਪਿੱਛੇ ਹਟ ਗਈ ਹੈ। ਜਦਕਿ ਪਹਿਲਾਂ ਕਿਹਾ ਜਾ ਰਿਹਾ ਕਿ ਮੁੱਖ ਮੰਤਰੀ ਨੇ ਸਕਾਲਰਸ਼ਿਪ ਘੋਟਾਲੇ ਦੀ ਸੀਬੀਆਈ ਜਾਂਚ ਕਰਵਾਉਣ ਲਈ ਹਾਮੀ ਭਰ ਦਿੱਤੀ ਹੈ। ਇਕ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਅਜਿਹੇ ਮਾਮਲਿਆਂ ਦੀ ਜਾਂਚ ਕਰਨ ਦੇ ਸਮਰੱਥ ਹਨ ਅਤੇ ਪੰਜਾਬ ਦੀਆਂ ਏਜੰਸੀਆਂ ਹੀ ਇਸ ਘੋਟਾਲੇ ਦੀ ਜਾਂਚ ਕਰਨਗੀਆਂ ਅਤੇ ਇਹ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਮੈਟਿ੍ਰਕ ਵਜ਼ੀਫ਼ਾ ਘਪਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਦਿਵਾਇਆ ਅਤੇ ਕਿਹਾ ਕਿ ਘਪਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਧਿਆਨ ਰਹੇ ਕਿ ਮੈਟਿ੍ਰਕ ਸਕਾਲਰਸ਼ਿਪ ਘੋਟਾਲਾ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਉਜਾਗਰ ਹੋਇਆ ਸੀ। ਜਿਸ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ’ਤੇ ਆਰੋਪ ਲੱਗੇ ਸਨ। ਉਸ ਸਮੇਂ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਸੀ।

 

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …