19.8 C
Toronto
Sunday, August 16, 2026
spot_img
Homeਭਾਰਤਮਹਾਪੰਚਾਇਤ ਦੌਰਾਨ ਜੰਤਰ-ਮੰਤਰ ’ਤੇ ਕਿਸਾਨਾਂ ਦਾ ਭਾਰੀ ਇਕੱਠ

ਮਹਾਪੰਚਾਇਤ ਦੌਰਾਨ ਜੰਤਰ-ਮੰਤਰ ’ਤੇ ਕਿਸਾਨਾਂ ਦਾ ਭਾਰੀ ਇਕੱਠ

ਮਹਾਪੰਚਾਇਤ ਦੌਰਾਨ ਜੰਤਰ-ਮੰਤਰ ’ਤੇ ਕਿਸਾਨਾਂ ਦਾ ਭਾਰੀ ਇਕੱਠਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਸਣੇ ਕਈ ਰਾਜਾਂ ਤੋਂ ਪਹੁੰਚੇ ਕਿਸਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜੇ। ਦਿੱਲੀ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ, ਉੱਤਰ ਪ੍ਰਦੇਸ਼, ਕੇਰਲਾ ਆਦਿ ਰਾਜਾਂ ਤੋਂ ਕਿਸਾਨ ਯੂਨੀਅਨਾਂ ਦੇ ਵਰਕਰ ਪਹੁੰਚੇ ਹਨ। ਜੰਤਰ ਮੰਤਰ ’ਤੇ ਮਹਾਪੰਚਾਇਤ ਤੋਂ ਪਹਿਲਾਂ ਗਾਜ਼ੀਪੁਰ ਬਾਰਡਰ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ ਹਨ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕੁਝ ਟਿਕਾਣਿਆਂ ’ਤੇ ਜੰਤਰ ਮੰਤਰ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਿਆ ਗਿਆ ਹੈ। ਪਰ ਪੁਲਿਸ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ।

 

RELATED ARTICLES
POPULAR POSTS